ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ: 6 IAS ਅਧਿਕਾਰੀਆਂ ਦੇ ਤਬਾਦਲੇ

ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਤੁਰੰਤ ਨਵੀਂ ਤਾਇਨਾਤੀ ’ਤੇ ਜੁਆਇਨ ਕਰਨ ਦੇ ਨਿਰਦੇਸ਼
Advertisement
ਪੰਜਾਬ ਸਰਕਾਰ ਨੇ ਦੀਵਾਲੀ ਤੋਂ ਅਗਲੇ ਦਿਨ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਤਿੰਨ ਡਿਪਟੀ ਕਮਿਸ਼ਨਰਾਂ ਸਣੇ 6 ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ।
ਸ੍ਰੀ ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨੂੰ ਵਿਸ਼ੇਸ਼ ਸਕੱਤਰ ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਾਇਰੈਕਟਰ ਸੁਸ਼ਾਸਨ ਤੇ ਸੂਚਨਾ ਤਕਨੀਕ ਤੇ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਰਾਜ ਈ-ਸ਼ਾਸਨ ਸੁਸਾਇਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮੁੱਖ ਪ੍ਰਸ਼ਾਸਕ ਗਮਾਡਾ, ਅਦਿੱਤਿਆ ਉੱਪਲ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਤੋਂ ਬਦਲ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਆਈਏਐੱਸ ਅਧਿਕਾਰੀ ਪੱਲਵੀ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ, ਦਲਵਿੰਦਰ ਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹਰਪ੍ਰੀਤ ਸਿੰਘ ਨੂੰ ਵਧੀਕ ਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ, ਬਿਜਲੀ ਵਿਭਾਗ ਦੇ ਵਧੀਕ ਸਕੱਤਰ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ’ਤੇ ਤੁਰੰਤ ਜੁਆਇੰਨ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਦੇ ਜਾਰੀ ਹੋਣ ਨਾਲ ਖਾਲ੍ਹੀ ਹੋਈਆਂ ਅਸਾਮੀਆਂ ਦੇ ਕੰਮ ਦਾ ਨਿਪਟਾਰਾ ਸਬੰਧਤ ਅਥਾਰਟੀ ਵੱਲੋਂ ਅੰਦਰੁਨੀ ਪ੍ਰਬੰਧ ਰਾਹੀਂ ਕੀਤਾ ਜਾਵੇਗਾ।
Advertisement
Advertisement
Show comments