DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰੀ ’ਤੇ ਵੱਡਾ ਹਮਲਾ: ਅੰਮ੍ਰਿਤਸਰ ਪੁਲੀਸ ਵੱਲੋਂ 51.5 ਕਿਲੋ ਹੈਰੋਇਨ ਬਰਾਮਦ

ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ ਸਨ ਤਾਰ; ਦੋ ਤਸਕਰ ਗ੍ਰਿਫ਼ਤਾਰ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਨਸ਼ਾ ਤਸਕਰੀ ਦੇ ਇੱਕ ਵੱਡੇ ਕੌਮਾਂਤਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 51.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਸਫ਼ਲਤਾ 43 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਮਹਿਜ਼ ਇੱਕ ਦਿਨ ਬਾਅਦ ਮਿਲੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਤਸਕਰਾਂ, ਸੁਖਰਾਜ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਘਰਿੰਡਾ ਪੁਲੀਸ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਪਹਿਲਾਂ ਇਨ੍ਹਾਂ ਤੋਂ 1 ਕਿਲੋ ਹੈਰੋਇਨ ਫੜੀ ਸੀ ਪਰ ਸਖ਼ਤੀ ਨਾਲ ਕੀਤੀ ਪੁੱਛਗਿੱਛ ਤੋਂ ਬਾਅਦ 103 ਪੈਕੇਟਾਂ ਵਿੱਚ ਲਕੋ ਕੇ ਰੱਖੀ ਬਾਕੀ ਦੀ ਵੱਡੀ ਖੇਪ ਵੀ ਬਰਾਮਦ ਕਰ ਲਈ ਗਈ।

Advertisement

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ ’ਤੇ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਸ ਦੇ ਪੁਖ਼ਤਾ ਸਬੂਤ ਉਨ੍ਹਾਂ ਦੇ ਮੋਬਾਈਲ ਫ਼ੋਨਾਂ ਦੀ ਜਾਂਚ ਤੋਂ ਮਿਲੇ ਹਨ। ਇਹ ਮਾਮਲਾ ਨਾਰਕੋ-ਅੱਤਵਾਦ ਨਾਲ ਜੁੜਿਆ ਜਾਪਦਾ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement

ਪੁਲੀਸ ਹੁਣ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਇਸ ਨੈੱਟਵਰਕ ਦੇ ਤਾਰ ਹੋਰ ਕਿਹੜੇ ਦੇਸ਼ਾਂ ਜਾਂ ਸੂਬਿਆਂ ਨਾਲ ਜੁੜੇ ਹੋਏ ਹਨ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਸਰਹੱਦ ਪਾਰੋਂ ਚੱਲ ਰਹੇ ਅਜਿਹੇ ਨਸ਼ਾ ਸਿੰਡੀਕੇਟਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

Advertisement
×