ਐਡਵੋਕੇਟ ਲਖਵਿੰਦਰ ਸਿੰਘ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ
ਪਰਿਵਾਰਿਕ ਰੰਜਿਸ਼ ਦੇ ਚਲਦਿਆਂ ਕੀਤੀ ਗਈ ਸੀ ਫਾਈਰਿੰਗ: ਪੁਲੀਸ
Advertisement
ਬੀਤੇ ਦਿਨੀ ਐਡਵੋਕੇਟ ਲਖਵਿੰਦਰ ਸਿੰਘ ਉੱਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੁੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਬਤ ਐੱਸਪੀ ਇਨਵੈਸਟੀਗੇਸ਼ਨ ਅਦਿਤਿਆ ਵਾਰੀਅਰ ਨੇ ਦੱਸਿਆ ਕਿ 21 ਜੁਲਾਈ ਨੁੂੰ ਐਡਵੋਕੇਟ ਲਖਵਿੰਦਰ ਸਿੰਘ ਜਦੋਂ ਕੋਰਟ ਜਾ ਰਹੇ ਸਨ ਤਾਂ ਕੁੱਝ ਅਣਪਛਾਤਿਆਂ ਵੱਲੋਂ ਉਨ੍ਹਾਂ ਤੇ ਫਾਈਰਿੰੰਗ ਕੀਤੀ ਗਈ ਸੀ ।
ਇਸ ਦੌਰਾਨ ਐਡਵੋਕੇਟ ਲਖਵਿੰਦਰ ਸਿੰਘ ਜ਼ਖ਼ਮੀ ਹੋ ਗਏ ਸਨ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਵੱਖ-ਵੱਖ ਪੁਲੀਸ ਟੀਮਾਂ ਗਠਿਤ ਕੀਤੀਆਂ ਗਈਆਂ ਤੇ ਤਮਾਮ ਪਹਿਲੂਆਂ ਤੋਂ ਕੇਸ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪੁਲੀਸ ਨੇ ਮੁਲਜ਼ਮ ਲਵਪ੍ਰੀਤ ਸਿੰਘ ਨੁੂੰ ਕਾਬੂ ਕਰ ਲਿਆ, ਜਦਕਿ ਬਾਕੀ ਦੋ ਅਣਪਛਾਤਿਆਂ ਦੀ ਭਾਲ ਜਾਰੀ ਹੈ।
Advertisement
ਦੱਸਿਆ ਗਿਆ ਕਿ ਇਸ ਹਮਲੇ ਦਾ ਕਾਰਨ ਪਰਿਵਾਰਿਕ ਰੰਜਿਸ਼ ਹੈ। ਹਾਲਾਂਕਿ ਪੁਲੀਸ ਨੇ ਬਾਕੀ ਮੁਲਜ਼ਮਾਂ ਨੁੂੰ ਜਲਦ ਫੜਨ ਦਾ ਭਰੋਸਾ ਦਵਾਇਆ ਹੈ। ਫਿਲਹਾਲ ਐਡਵੋਕੇਟ ਲਖਵਿੰਦਰ ਸਿੰਘ ਦੀ ਹਾਲਤ ਸਥਿਰ ਹੈ।
Advertisement
×