DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਗੁਰੂ ਖ਼ਿਲਾਫ਼ ਟਿੱਪਣੀਆਂ ਕਰਨ ਵਾਲਾ ਅਕਾਲ ਤਖ਼ਤ ’ਤੇ ਤਲਬ

9 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ

  • fb
  • twitter
  • whatsapp
  • whatsapp
featured-img featured-img
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਕੇਤਕ ਤਸਵੀਰ।
Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ 9 ਫ਼ਰਵਰੀ ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ। ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗੜਗੱਜ ਨੂੰ ਦੇਣ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

Advertisement
Advertisement
×