ਮਾਨ ਵੱਲੋਂ ਰਾਸ਼ਟਰਪਤੀ ਨੂੰ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।
Advertisement
ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਇਨ੍ਹਾਂ ਪਵਿੱਤਰ ਸਮਾਗਮਾਂ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਪਹਿਲਾਂ ਹੀ ਕਈ ਸਮਾਗਮ ਉਲੀਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 'ਹਿੰਦ ਦੀ ਚਾਦਰ' (ਧਰਮ ਦੇ ਰਾਖੇ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਲੜੀਵਾਰ ਸਮਾਗਮ ਸੂਬੇ ਭਰ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏ ਜਾਣਗੇ।
Advertisement
