DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Manwinder Singh Giaspura Case: ‘ਆਪ’ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ

ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਕੁਝ ਹੋਰ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਸਪਸ਼ਟੀਕਰਨ ਵਜੋਂ ਪੱਤਰ ਦੇ ਕੇ ਖਿਮਾ ਜਾਚਨਾ ਕੀਤੀ ਹੈ। ਬੀਤੇ ਦਿਨੀਂ 12 ਅਕਤੂਬਰ ਨੂੰ 'ਆਪ' ਵਿਧਾਇਕਾਂ ਦੇ ਨਾਲ ਮੰਗ ਪੱਤਰ ਦੇਣ ਆਏ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ ('ਆਪ') ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਬਿਆਨ ਦਿੱਤੇ ਸਨ ਅਤੇ ਸਿੱਖ ਸੰਸਥਾਵਾਂ ਤੇ ਸਿੱਖ ਸ਼ਖ਼ਸੀਅਤਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆਉਣ ਤੋਂ ਰੋਕਿਆ ਗਿਆ ਸੀ।

ਇਸ ਦੇ ਮੱਦੇਨਜ਼ਰ ਅੱਜ 16 ਅਕਤੂਬਰ ਨੂੰ ਪੰਜਾਬ ਦੇ ਕੁਝ ਵਿਧਾਇਕ ਅਤੇ ‘ਆਪ’ ਦੇ ਕੁਝ ਸਿਆਸਤਦਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸਕੱਤਰੇਤ ਵਿਖੇ ਪੇਸ਼ ਹੋਏ। ‘ਆਪ’ ਵਿਧਾਇਕਾਂ ਨੇ ਆਪਣੀ ਗਲਤੀ ਮੰਨੀ ਕਿ ਜਥੇਦਾਰ ਵੱਲੋਂ ਹੋਏ ਆਦੇਸ਼ ਦੇ ਬਾਵਜੂਦ ਵੀ ਉਨ੍ਹਾਂ ਨੇ 12 ਅਕਤੂਬਰ ਨੂੰ ਬਾਹਰ ਮੀਡੀਆ ਵਿੱਚ ਜਾ ਕੇ ਇਸ ਗੱਲ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਸਥਿਤੀ ਸਪੱਸ਼ਟ ਕੀਤੀ ਕਿ ਉਨ੍ਹਾਂ ਨਾਲ ਜਾਤ-ਪਾਤ ਅਧਾਰਤ ਕੋਈ ਵਿਤਕਰਾ ਨਹੀਂ ਹੋਇਆ ਹੈ। ਅੱਜ ਇਨ੍ਹਾਂ ਵਿਧਾਇਕਾਂ ਨੇ ਗੁਰੂ ਸਾਹਿਬ ਪਾਸੋਂ ਖਿਮਾ ਜਾਚਨਾ ਕੀਤੀ ਅਤੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਤੋਂ ਕਿਸੇ ਨੂੰ ਜਾਤ-ਪਾਤ, ਨਸਲ ਭੇਦ, ਰੰਗ ਭੇਦ ਦੇ ਅਧਾਰ ਉੱਤੇ ਕਦੇ ਵੀ ਨਹੀਂ ਰੋਕਿਆ ਗਿਆ। ‘ਆਪ’ ਵਿਧਾਇਕਾਂ ਤੇ ਸਿਆਸਤਦਾਨਾਂ ਨੇ ਕਿਹਾ ਕਿ ਗਿਆਸਪੁਰਾ ਵੱਲੋਂ ਕੀਤੀ ਟਿੱਪਣੀ ਨਾਲ ਉਹ ਸਹਿਮਤ ਨਹੀਂ ਹਨ ਅਤੇ ਇਹ ਉਸ ਦੇ ਨਿੱਜੀ ਵਿਚਾਰ ਹਨ।

Advertisement

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀ ‘ਆਪ’ ਵਿਧਾਇਕਾਂ ਅਤੇ ਸਿਆਸਤਦਾਨਾਂ ਨੂੰ ਹਦਾਇਤ ਕੀਤੀ ਕਿ ਉਹ ਬਾਹਰ ਜਾ ਕੇ ਮੀਡੀਆ ਵਿੱਚ ਗਿਆਸਪੁਰਾ ਨਾਲ ਸਬੰਧਤ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਥਿਤੀ ਸਪੱਸ਼ਟ ਕਰਨ।

Advertisement

ਦੱਸਣਯੋਗ ਹੈ ਕਿ ‘ਆਪ’ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਜਾਤ-ਪਾਤ ਦੇ ਅਧਾਰ ’ਤੇ ਵਿਤਕਰਾ ਕਰਦਿਆਂ ਸਕੱਤਰੇਤ ਵਿਖੇ ਆਉਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਵੱਲੋਂ ਸਕੱਤਰੇਤ ਬਾਰੇ ਹੋਰ ਵੀ ਗੰਭੀਰ ਦੋਸ਼ ਲਾਏ ਗਏ ਸਨ।

Advertisement
×