
ਭਾਜਪਾ ਵਿਚ ਸ਼ਾਮਲ ਹੋਏ ਵਰਕਰਾਂ ਨਾਲ ਹਰਵਿੰਦਰ ਸਿੰਘ ਸੰਧੂ ਤੇ ਹੋਰ।
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਫਰਵਰੀ
ਪੱਛਮੀ ਵਿਧਾਨ ਸਭਾ ਹਲਕੇ ਦੇ ਭਾਜਪਾ ਪੁਤਲੀਘਰ ਮੰਡਲ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਪੇਡਾ ਦੇ ਸਾਬਕਾ ਡਾਇਰੈਕਟਰ ਰਾਜਨ ਮਹਿਰਾ ਆਪਣੇ ਸਮਰਥਕਾਂ ਅਤੇ ਕਈ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਹੋਲੀ ਸਿਟੀ ਕਲੋਨੀ ਵਿੱਚ ਰਾਜਨ ਮਹਿਰਾ ਦੇ ਗ੍ਰਹਿ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਇਨ੍ਹਾਂ ਸਾਰਿਆਂ ਨੂੰ ਸਨਮਾਨਿਤ ਕਰਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਾਜ ਕੁਮਾਰ ਵੇਰਕਾ, ਵਿਧਾਨ ਸਭਾ ਹਲਕਾ ਇੰਚਾਰਜ ਕੁਮਾਰ ਅਮਿਤ, ਸੀਨੀਅਰ ਆਗੂ ਕੇਵਲ ਗਿੱਲ ਸਮੇਤ ਜ਼ਿਲ੍ਹੇ ਦੇ ਹੋਰ ਆ ਗੂ ਵੀ ਹਾਜ਼ਰ ਸਨ। ਭਾਜਪਾ ਵਿੱਚ ਸ਼ਾਮਲ ਹੋਏ ਪੇਡਾ ਦੇ ਸਾਬਕਾ ਡਾਇਰੈਕਟਰ ਰਾਜਨ ਮਹਿਰਾ ਸਮੇਤ ਦਰਜਨਾਂ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਦੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਰਪ੍ਰੀਤ ਸਿੰਘ ਗਰੋਵਰ, ਪ੍ਰੋਫੈਸਰ ਸਰਚਾਂਦ ਸਿੰਘ , ਤਲਵਿੰਦਰ ਬਿੱਲਾ, ਹੇਮੰਤ ਪਿੰਕੀ, ਅਮਿਤ ਖੰਨਾ, ਜਗਮੋਹਨ ਦੂਆ, ਬਲਕਾਰ ਸਿੰਘ ਸੋਹਲ, ਰਮਨ ਦੂਆ, ਰਣਧੀਰ ਸਿੰਘ ਗੋਰਾ, ਤਰੁਣ ਅਰੋੜਾ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ