ਬੈਂਕਾਕ ਤੋਂ ਆਏ ਯਾਤਰੀ ਕੋਲੋਂ ਗਾਂਜਾ ਬਰਾਮਦ
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੀ ਕੋਲੋਂ ਇੱਕ ਕਿਲੋ 640 ਗ੍ਰਾਮ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ ਇਕ ਕਰੋੜ 64 ਲੱਖ ਰੁਪਏ ਹੈ। ਇਸ ਦੀ...
Advertisement
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੀ ਕੋਲੋਂ ਇੱਕ ਕਿਲੋ 640 ਗ੍ਰਾਮ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ ਇਕ ਕਰੋੜ 64 ਲੱਖ ਰੁਪਏ ਹੈ।
ਇਸ ਦੀ ਜਾਣਕਾਰੀ ਕਸਟਮ ਵਿਭਾਗ ਵੱਲੋਂ ਦਿੱਤੀ ਗਈ ਹੈ। ਕਸਟਮ ਵਿਭਾਗ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਯਾਤਰੀ ਬੈਂਕਾਕ ਹਵਾਈ ਅੱਡੇ ਤੋਂ ਇੱਕ ਉਡਾਣ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ਤੇ ਪੁੱਜਾ ਸੀ। ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਗਾਂਜਾ ਬਰਾਮਦ ਹੋਇਆ।
Advertisement
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਸ਼ੀਲਾ ਪਦਾਰਥ ਲੈ ਕੇ ਆਏ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

