ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਹੁਬਲੀ ਤੋਂ ਕੋਹਲਾਪੁਰ ਪੁੱਜਾ

ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਬਲੀ ਕਰਨਾਟਕ ਤੋਂ ਆਪਣੇ ਅਗਲੇ ਪੜਾਅ ਕੋਹਲਾਪੁਰ...
Advertisement
ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਬਲੀ ਕਰਨਾਟਕ ਤੋਂ ਆਪਣੇ ਅਗਲੇ ਪੜਾਅ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ ਹੋਇਆ। ਰਸਤੇ ਵਿੱਚ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਸ਼ਾਮ ਵੇਲੇ ਨਗਰ ਕੀਰਤਨ ਪੜਾਅ ’ਤੇ ਪੁੱਜ ਗਿਆ ਸੀ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਸੰਗਤ ਨੂੰ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਸਾਰੇ ਰਸਤੇ ਵਿਚ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਮਹਾਰਾਸ਼ਟਰ ਦੇ ਧਾਰਵਾੜ ਦੇ ਪੁਲੀਸ ਕਮਿਸ਼ਨਰ ਸ਼ਸ਼ੀ ਕੁਮਾਰ ਨੇ ਵੀ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੋਆ ਦੀਆਂ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੈਂਬਰ ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਇੰਚਾਰਜ ਗੁਰਮੇਜ ਸਿੰਘ, ਸਮੇਤ ਹੋਰ ਅਧਿਕਾਰੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਮੇਲ ਸਿੰਘ, ਸਕੱਤਰ ਜਸਬੀਰ ਸਿੰਘ ਸਮੇਤ ਹੋਰ ਮੈਂਬਰ ਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Advertisement

 

Advertisement
Show comments