DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸ਼ਤਾਬਦੀ: ਧਾਰਮਿਕ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਪੰਜਾਬ ਸਰਕਾਰ ਮੁੜ ਵਿਵਾਦ ਦੇ ਘੇਰੇ ’ਚ !

ਮੰਤਰੀ ਤਰੁਣਪ੍ਰੀਤ ਸੋਂਦ ਤੋਂ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਪਸ਼ਟੀਕਰਨ ਮੰਗਿਆ

  • fb
  • twitter
  • whatsapp
  • whatsapp
featured-img featured-img
ਮੰਤਰੀ ਤਰੁਣਪ੍ਰੀਤ ਸੋਂਦ ਫਾਈਲ ਫੋਟੋ।
Advertisement

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਹੋਰ ਸਿੱਖਾਂ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਸਮੇਂ ਧਾਰਮਿਕ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਪੰਜਾਬ ਸਰਕਾਰ ਮੁੜ ਵਿਵਾਦ ਦੇ ਘੇਰੇ ਵਿੱਚ ਆ ਗਈ ਹੈ।

ਅਜਿਹੇ ਹੀ ਇੱਕ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਅਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਿਆਦਾ ਵਿਰੁੱਧ ਪੇਸ਼ਕਾਰੀ ਕਰਨ ਦੇ ਦੋਸ਼ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਪਸ਼ਟੀਕਰਨ ਮੰਗਿਆ ਗਿਆ।

Advertisement

ਪੰਜਾਬ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਆਪਣਾ ਸਪਸ਼ਟੀਕਰਨ ਇੱਕ ਹਫ਼ਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪਹੁੰਚ ਕੇ ਦੇਣ ਲਈ ਆਖਿਆ ਗਿਆ ਹੈ ਜਦੋਂਕਿ ਵਿਭਾਗ ਦੇ ਡਾਇਰੈਕਟਰ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਭੇਜਣ ਦੇ ਆਦੇਸ਼ ਕੀਤੇ ਗਏ ਹਨ।

Advertisement

ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਦੋ ਵੱਖ-ਵੱਖ ਪੱਤਰ ਭੇਜੇ ਗਏ ਹਨ। ਇਨ੍ਹਾਂ ਪੱਤਰਾਂ ਵਿੱਚ ਆਖਿਆ ਗਿਆ ਹੈ ਕਿ ਇਸ ਸਬੰਧ ਵਿੱਚ ਸ਼੍ਰੀ ਅਕਾਲ ਤਖਤ ਵਿਖੇ ਕਈ ਸ਼ਿਕਾਇਤਾਂ ਪੁੱਜੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ ਲਾਏ ਗਏ ਹਨ।

ਇਸ ਪੱਤਰ ਵਿੱਚ ਭਾਈ ਜੈਤਾ ਜੀ ਯਾਦਗਾਰ ਵਿਖੇ ਅੰਮ੍ਰਿਤ ਸੰਚਾਰ ਸਬੰਧੀ ਬਣਾਈਆਂ ਗਈਆਂ ਤਸਵੀਰਾਂ ਬਾਰੇ ਇਤਰਾਜ ਪ੍ਰਗਟ ਕੀਤਾ ਗਿਆ ਹੈ। ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪੰਜ ਪਿਆਰਿਆਂ ਨੂੰ ਅੰਮ੍ਰਿਤ ਸੰਚਾਰ ਵੇਲੇ ਜੋੜੇ ਪਾਏ ਹੋਏ ਦਿਖਾਇਆ ਗਿਆ ਹੈ। ਇਨ੍ਹਾਂ ਵਿੱਚ ਹੋਰ ਵੀ ਕਈ ਖਾਮੀਆਂ ਦੱਸੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਅੰਮ੍ਰਿਤ ਸੰਚਾਰ ਦੀ ਮਰਿਆਦਾ ਦੇ ਉਲਟ ਆਖਿਆ ਗਿਆ ਹੈ।

ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਲਿਖਤੀ ਸਪਸ਼ਟੀਕਰਨ ਦੇਣ ਜਦੋਂ ਕਿ ਡਾਇਰੈਕਟਰ ਨੂੰ ਲਿਖਤੀ ਸਪਸ਼ਟੀਕਰਨ ਭੇਜਣ ਦੀ ਹਦਾਇਤ ਕੀਤੀ ਗਈ ਹੈ।

ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਇੱਕ ਹੋਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਦਿਆ ਗਿਆ ਸੀ। ਉਨ੍ਹਾਂ ਖਿਲਾਫ ਸ਼ਤਾਬਦੀ ਸਬੰਧੀ ਸ਼੍ਰੀਨਗਰ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਸੀ।

Advertisement
×