ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਲਵਾਰਬਾਜ਼ੀ ਦੇ ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ

ਜ਼ਿਲ੍ਹਾ ਅੰਮ੍ਰਿਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਮੰਤਵੀ ਸਪੋਰਟਸ ਹਾਲ ਵਿੱਚ ਤਲਵਾਰਬਾਜ਼ੀ ਚੈਂਪੀਅਨਸ਼ਿਪ ਕਰਵਾਈ ਗਈ। ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਪ੍ਰੋ. ਨਿਰਮਲ ਸਿੰਘ ਰੰਧਾਵਾ ‘ਗੁਰੂ ਕੀ ਵਡਾਲੀ-ਛੇਹਰਟਾ ਨੇ ਦੱਸਿਆ ਕਿ ਲੜਕਿਆਂ ਅਤੇ ਲੜਕੀਆਂ...
Advertisement

ਜ਼ਿਲ੍ਹਾ ਅੰਮ੍ਰਿਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਮੰਤਵੀ ਸਪੋਰਟਸ ਹਾਲ ਵਿੱਚ ਤਲਵਾਰਬਾਜ਼ੀ ਚੈਂਪੀਅਨਸ਼ਿਪ ਕਰਵਾਈ ਗਈ। ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਪ੍ਰੋ. ਨਿਰਮਲ ਸਿੰਘ ਰੰਧਾਵਾ ‘ਗੁਰੂ ਕੀ ਵਡਾਲੀ-ਛੇਹਰਟਾ ਨੇ ਦੱਸਿਆ ਕਿ ਲੜਕਿਆਂ ਅਤੇ ਲੜਕੀਆਂ ਦੇ ਵੱਖ ਵੱਖ ਉਮਰ ਦੇ ਗਰੁੱਪਾਂ (ਅੰਡਰ 14, 17, 20 ਅਤੇ ਸੀਨੀਅਰ) ਦੇ 80-85 ਖਿਡਾਰੀ ਅਤੇ ਖਿਡਾਰਨਾਂ ਨੇ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਜੇਤੂ ਲੜਕੇ-ਲੜਕੀਆਂ ਨੂੰ ਐਸੋਸੀਏਸ਼ਨ ਵੱਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਵੇਰ ਤੋਂ ਸ਼ਾਮ ਤਕ ਚੱਲੇ ਮੁਕਾਬਲਿਆਂ ਨੂੰ ਕਰਾਉਣ ਵਾਲੇ ਕੋਚਾਂ ਸੰਮੀਪ੍ਰੀਤ ਕੌਰ, ਸ਼ਰਦ ਕੁਮਾਰ ਅਤੇ ਬਲਹਾਰ ਸਿੰਘ ਰੰਧਾਵਾ ਨੂੰ ਵੀ ਐਸੋਸੀਏਸ਼ਨ ਵੱਲੋਂ ਟੀ-ਸ਼ਰਟਾਂ ਤੇ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ। ਚੈਂਪੀਅਨਸ਼ਿਪ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ, ਜਨਰਲ ਸਕੱਤਰ ਪ੍ਰੋ. ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ-ਛੇਹਰਟਾ, ਧੰਨਜੀਤ ਸਿੰਘ ਰਾਜਾਜੰਗ, ਹਜੂਰਾ ਸਿੰਘ ਰੰਧਾਵਾ, ਨਵਜੋਤ ਸਿੰਘ ਭੰਗੂ, ਬਿਅੰਤ ਸਿੰਘ, ਪਰਮਜੀਤ ਸਿੰਘ ਤੇਗ, ਮਾਸਟਰ ਨਿਰਮਲ ਸਿੰਘ, ਕੁਲਵੰਤ ਸਿੰਘ, ਸਰਬਰੂਪ ਸਿੰਘ ਸੰਧੂ, ਦਰਸ਼ਨ ਸਿੰਘ ਬਾਠ ਵੀ ਮੌਜੂਦ ਸਨ। ਚੈਂਪੀਅਨਸ਼ਿਪ ਨੂੰ ਸਫ਼ਲ ਬਣਾਉਣ 'ਚ ਜੋਬਨਜੀਤ ਸਿੰਘ ਰੰਧਾਵਾ, ਡਾ. ਜੋਧਵੀਰ ਸਿੰਘ, ਪਸ਼ੌਰਾ ਸਿੰਘ ਧਾਲੀਵਾਲ, ਬਲਬੀਰ ਸਿੰਘ, ਕੋਚ ਜਗਪਾਲ ਸਿੰਘ ਰੰਧਾਵਾ, ਕੋਚ ਕੇਹਰ ਸਿੰਘ ਤੇ ਕੋਚ ਸਰਬਜੀਤ ਸਿੰਘ ਨੇ ਬਣਦਾ ਯੋਗਦਾਨ ਪਾਇਆ।

Advertisement

Advertisement