ਪੱਤਰ ਪ੍ਰੇਰਕ
ਅੰਮ੍ਰਿਤਸਰ, 20 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 28 ਸਤੰਬਰ ਤੋਂ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਪੱਕੇ ਮੋਰਚਿਆਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰਬਾਲਾ, ਗੁਰਲਾਲ ਸਿੰਘ ਮਾਨ ਤੇ ਬਲਦੇਵ ਸਿੰਘ ਬੱਗਾ ਦੀ ਅਗਵਾਈ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ 8 ਜ਼ੋਨਾਂ ਦੇ 111 ਪਿੰਡਾਂ ਵਿੱਚ ਚੱਲ ਰਹੀਆਂ ਮੀਟਿੰਗਾਂ ਮੁਕੰਮਲ ਕਰ ਲਈਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਝੋਨੇ ਦੀ ਖਰੀਦ ਲਈ ਕੋਈ ਵੀ ਕਿਸਾਨ ਫਰਦਾਂ ਨਹੀਂ ਦੇਵੇਗਾ।