ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰਾਂ ਸਮੇਤ ਸਪੈਸ਼ਲ ਇਨਵਾਇਟੀਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਅਤੇ ਪਾਰਟੀ ਦੀ ਚੜਦੀ ਕਲਾ ਅਤੇ...
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰਾਂ ਸਮੇਤ ਸਪੈਸ਼ਲ ਇਨਵਾਇਟੀਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਅਤੇ ਪਾਰਟੀ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਇਹ ਸਾਰੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਇਕੱਠੇ ਹੋਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਹਨਾਂ ਸਭ ਨੂੰ ਪੰਥ, ਪੰਜਾਬ ਦੀ ਚੜਦੀ ਕਲਾ ਲਈ ਪਾਰਟੀ ਵੱਲੋਂ ਵਿੱਢੇ ਜਾ ਰਹੇ ਕਾਰਜਾਂ ਸਬੰਧੀ ਜਾਣੂ ਕਰਵਾਇਆ।
Advertisement
ਇਸ ਉਪਰੰਤ ਸਮੂਹ ਵਰਕਿੰਗ ਕਮੇਟੀ ਮੈਂਬਰ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ 'ਚ ਪੈਦਲ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਜਿੱਥੇ ਉਨ੍ਹਾਂ ਪਾਰਟੀ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Advertisement