DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰੀਕੇ ਵਿਖੇ ਬਣੇਗੀ ਮਨੁੱਖੀ ਅਧਿਕਾਰਾਂ ਦੇ ਕਾਰਕੁਨ Jaswant Singh Khalra ਦੀ ਯਾਦਗਾਰ: ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ 1982 ਤੋਂ 1995 ਤੱਕ ਦੇ ਝੂਠੇ ਮੁਕਾਬਲਿਆਂ ਦੇ ਅੰਕੜੇ ਇਕੱਠੇ ਕਰਨ ਦੇ ਹੁਕਮ

  • fb
  • twitter
  • whatsapp
  • whatsapp
featured-img featured-img
ਹਰੀਕੇ ਵਿਖੇ ਬਣੇਗੀ ਮਨੁੱਖੀ ਅਧਿਕਾਰਾਂ ਦੇ ਕਾਰਕੁਨ Jaswant Singh Khalra ਦੀ ਯਾਦਗਾਰ: ਐਡਵੋਕੇਟ ਧਾਮੀ, ਫੋਟੋ: ਲਾਂਬਾ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਵਿਖੇ ਯਾਦਗਾਰ ਜਲਦੀ ਬਣਾਈ ਜਾਵੇਗੀ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ ਹੈ।

ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਜਸਵੰਤ ਸਿੰਘ ਖਾਲੜਾ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਸਵੰਤ ਸਿੰਘ ਖਾਲੜਾ ਦੀ ਭੈਣ ਬਲਬੀਰ ਕੌਰ ਅਤੇ ਮੁੱਖ ਗਵਾਹ ਕੁਲਦੀਪ ਸਿੰਘ ਬਚੜੇ ਦੀ ਪਤਨੀ ਕਮਲਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

Advertisement

ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਕਿਸੇ ਵੀ ਥਾਂ ’ਤੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ 1982 ਤੋਂ ਲੈ ਕੇ 1995 ਤੱਕ ਪੁਲੀਸ ਵੱਲੋਂ ਕਥਿਤ ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਹੋਰਨਾਂ ਵਿਅਕਤੀਆਂ ਦੇ ਅੰਕੜੇ ਇਕੱਠੇ ਕਰੇ। ਉਨ੍ਹਾਂ ਆਖਿਆ ਕਿ ਇਸ ਦਹਾਕੇ ਦੌਰਾਨ ਪੰਜਾਬ ਵਿੱਚ ਖ਼ਾਸ ਕਰਕੇ ਸਿੱਖਾਂ ਨੂੰ ਵੱਡੇ ਪੱਧਰ ’ਤੇ ਨਿਸ਼ਾਨਾ ਬਣਾਇਆ ਗਿਆ। ਇਸ ਵੇਲੇ ਕਈ ਹਿੰਦੂ ਵੀ ਨਿਸ਼ਾਨਾ ਬਣੇ ਸਨ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਹਰੀਕੇ ਵਿਖੇ ਅਜਿਹੇ ਸਮੂਹ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਸੀ। ਉਸ ਵੇਲੇ ਹਰੀਕੇ ਦਾ ਨਾਂ ਬਦਲ ਕੇ ਸ਼ਹੀਦੀ ਪੱਤਣ ਰੱਖਣ, ਉਸ ਥਾਂ ’ਤੇ ਖਾਲੜਾ ਤੇ ਹੋਰਨਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਅਤੇ ਮਾਰੇ ਗਏ ਸਮੂਹ ਵਿਅਕਤੀਆਂ ਦੇ ਅੰਕੜੇ ਇਕੱਠੇ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਥੇ ਜਲਦੀ ਹੀ ਯਾਦਗਾਰ ਉਸਾਰੀ ਜਾਵੇਗੀ।

Advertisement

ਐਡਵੋਕੇਟ ਧਾਮੀ ਨੇ ਆਖਿਆ ਕਿ ਜਸਵੰਤ ਸਿੰਘ ਖਾਲੜਾ ਤੇ ਹੋਰ ਸਿੱਖਾਂ ਦੀ ਹਰੀਕੇ ਵਿਖੇ ਯਾਦਗਾਰ ਬਣਾਉਣ ਲਈ ਇੱਕ ਸਬ-ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਜਲਦੀ ਹੀ ਲੋੜੀਂਦੀ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਉਸ ਜ਼ਮੀਨ ਤੇ ਯਾਦਗਾਰ ਉਸਾਰੀ ਜਾਵੇਗੀ।

ਜਸਵੰਤ ਸਿੰਘ ਖਾਲੜਾ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਪੁਲੀਸ ਵੱਲੋਂ ਕਥਿਤ ਝੂਠੇ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨਾਂ ਨੂੰ ਮਾਰਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਸ ਦੱਸ ਕੇ ਵੱਖ-ਵੱਖ ਸ਼ਮਸ਼ਾਨ ਘਾਟਾਂ ਵਿੱਚ ਸਾੜ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਲਗਭਗ 25 ਹਜ਼ਾਰ ਲਾਸ਼ਾਂ ਨੂੰ ਲਾਵਾਰਸ ਦੱਸ ਕੇ ਪੰਜਾਬ ਦੇ ਵੱਖ-ਵੱਖ ਸ਼ਮਸ਼ਾਨ ਘਾਟਾਂ ਵਿੱਚ ਸਾੜਿਆ ਗਿਆ ਹੈ। ਉਹ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਵੱਜੋਂ ਇਸ ਮਾਮਲੇ ਦੀ ਖੋਜ-ਪੜਤਾਲ ਕਰ ਰਹੇ ਸਨ ਕਿ ਇੱਕ ਦਿਨ ਉਨ੍ਹਾਂ ਨੂੰ ਅਗਵਾ ਕਰ ਲਿਆ ਗਿਆ ਅਤੇ ਬਾਅਦ ਵਿੱਚ ਲਾਪਤਾ ਕਰਾਰ ਦੇ ਦਿੱਤਾ ਗਿਆ।

ਅੱਜ ਖਾਲੜਾ ਨਮਿਤ ਭੋਗ ਸਮਾਗਮ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬੀਬੀ ਬਲਵੀਰ ਕੌਰ, ਮੁੱਖ ਗਵਾਹ ਭਾਈ ਕੁਲਦੀਪ ਸਿੰਘ ਬਚੜੇ ਦੀ ਪਤਨੀ ਬੀਬੀ ਕਮਲਜੀਤ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਮੈਨੇਜਰ ਮੇਜਰ ਸਿੰਘ ਤੇ ਹੋਰ ਹਾਜ਼ਰ ਸਨ।

Advertisement
×