DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 17 ਸਤੰਬਰ ਨੂੰ ਹੋਵੇਗਾ ਆਰੰਭ

ਤੀਜੇ ਪੜਾਅ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਜਾਵੇਗਾ ਮਾਰਚ

  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਫਾਈਲ ਫੋਟੋ
Advertisement

Miri Piri Khalsa March: ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ।

ਇਹ ਖਾਲਸਾ ਮਾਰਚ ਮੀਰੀ ਪੀਰੀ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਹੋਇਆ ਸੀ। ਹੁਣ ਤੱਕ ਇਸ ਦੇ ਦੋ ਪੜਾਅ ਮੁਕੰਮਲ ਹੋ ਚੁੱਕੇ ਹਨ।

Advertisement

ਤੀਜੇ ਪੜਾਹ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

Advertisement

ਇਸ ਤੋਂ ਪਹਿਲਾਂ 24 ਜੁਲਾਈ ਤੋਂ 4 ਸਤੰਬਰ ਤੱਕ ਦੋ ਪੜਾਵਾਂ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਤਹਿਤ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਪੁਆਧ ਇਲਾਕਿਆਂ ਦੇ ਲਗਪਗ 650 ਪਿੰਡਾਂ ਵਿੱਚ ਮੀਰੀ ਪੀਰੀ ਦੇ ਸਿਧਾਂਤ ਦੇ ਨਾਲ-ਨਾਲ ਸਿੱਖੀ ਪ੍ਰਚਾਰ ਪ੍ਰਸਾਰ ਕੀਤਾ ਗਿਆ ਹੈ ਜਿਸ ਤਹਿਤ ਸਿੱਖ ਸੰਗਤ ਤੱਕ ਗੁਰਬਾਣੀ ਨਾਲ ਜੁੜਨ, ਅੰਮ੍ਰਿਤ ਛਕਣ, ਸਾਬਤ ਸੂਰਤ ਹੋਣ, ਨਸ਼ੇ ਤਿਆਗਣ, ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ, ਪੰਜਾਬ ਅੰਦਰ ਆਪਣੀਆਂ ਜ਼ਮੀਨਾਂ ਨਾ ਵੇਚਣ, ਗੁਰਮੁਖੀ ਪੰਜਾਬੀ ਪੜ੍ਹਨ ਤੇ ਸਿੱਖਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਦੋ ਪੜਾਵਾਂ ਵਿੱਚ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸਿੱਖ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਖ਼ਾਸਕਰ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਮੂਲੀਅਤ ਨੇ ਦਰਸਾਇਆ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿੱਖੀ ਅਤੇ ਸੰਕਲਪ ਨਾਲ ਜੁੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਵੀ ਚੜ੍ਹਦੀ ਕਲਾ ਵਿੱਚ ਹੈ ਅਤੇ ਲੋੜ ਸਿਰਫ਼ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਅੱਜ ਵੀ ਸਿੱਖੀ ਪ੍ਰਤੀ ਪੂਰਾ ਜਜ਼ਬਾ ਕਾਇਮ ਹੈ ।

ਉਨ੍ਹਾਂ ਕਿਹਾ ਕਿ ਤੀਜੇ ਪੜਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਉਨ੍ਹਾਂ ਸਮੂਹ ਸਿੱਖ ਸੰਗਤ ਅਤੇ ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖੀ ਦਾ ਸੁਨੇਹਾ ਪ੍ਰਾਪਤ ਕਰਨ ਅਤੇ ਗੁਰਮਤਿ ਅਨੁਸਾਰ ਆਪਣਾ ਜੀਵਨ ਜਿਉਣ।

Advertisement
×