DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March ਅਕਾਲ ਤਖ਼ਤ ਪਹੁੰਚ ਕੇ ਸੰਪੂਰਨ

ਮਾਰਚ ਨੇ ਦਿੱਤਾ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼

  • fb
  • twitter
  • whatsapp
  • whatsapp
featured-img featured-img
ਖਾਲਸਾ ਮਾਰਚ ਦੀ ਸੰਪੂਰਨਤਾ ਮੌਕੇ ਅਰਦਾਸ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।
Advertisement

Miri Piri Khalsa March: ਗੁਰੂ ਹਰਗੋਬਿੰਦ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਿੰਨ ਪੜਾਅ ਪੂਰੇ ਕਰਦਿਆਂ ਅੱਜ ਦੇਰ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਮੀਰੀ ਪੀਰੀ ਦਿਵਸ ਮੌਕੇ ਅਕਾਲ ਤਖ਼ਤ ਤੋਂ ਆਰੰਭ ਹੋਇਆ ਖਾਲਸਾ ਮਾਰਚ ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਸੈਂਕੜੇ ਪਿੰਡਾਂ-ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ, ਗੁਰੂ ਗ੍ਰੰਥ ਸਾਹਿਬ ਪ੍ਰਤੀ ਸਮਰਪਣ ਅਤੇ ਮੀਰੀ-ਪੀਰੀ ਦੇ ਸਿਧਾਂਤ ਨਾਲ ਆਪਣੀ ਸਾਂਝ ਨੂੰ ਪ੍ਰਗਟ ਕੀਤਾ।

ਅੱਜ ਦੇਰ ਸ਼ਾਮ ਨੂੰ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਖਾਲਸਾ ਮਾਰਚ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ। ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨਤਾ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਸਮੂਹ ਸੰਗਤਾਂ, ਧਾਰਮਿਕ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾਦਾਰਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

Advertisement

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੰਤਵ ਕੇਵਲ ਮਾਰਚ ਦੀ ਸੰਪੂਰਨਤਾ ਤੱਕ ਸੀਮਤ ਨਹੀਂ, ਸਗੋਂ ਗੁਰਮਤਿ ਚੇਤਨਾ, ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਪੰਥਕ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੰਤਵ ਲਈ ਮਿਲਿਆ ਸਹਿਯੋਗ ਹਮੇਸ਼ਾ ਯਾਦ ਰਹੇਗਾ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਜਗਸੀਰ ਸਿੰਘ ਮਾਗੇਆਣਾ, ਅਕਾਲੀ ਆਗੂ ਸੁਰਜੀਤ ਸਿੰਘ ਭਲਵਾਨ, ਓ ਐੱਸ ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Advertisement

Advertisement
×