ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਮਰਾਹਕੁਨ ਫੋਨ ਕਾਲਾਂ: ਔਜਲਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 1 ਜੂਨ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ‘ਆਪ’ ਵੱਲੋਂ ਵੋਟਰਾਂ ਨੂੰ ਗੁਮਰਾਹਕੁਨ ਫੋਨ ਕੀਤੇ ਜਾ ਰਹੇ ਹਨ। ਵੋਟਿੰਗ ਤੋਂ ਇਕ ਦਿਨ ਪਹਿਲਾਂ 31 ਮਈ ਦੀ ਸ਼ਾਮ...
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 1 ਜੂਨ

Advertisement

ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ‘ਆਪ’ ਵੱਲੋਂ ਵੋਟਰਾਂ ਨੂੰ ਗੁਮਰਾਹਕੁਨ ਫੋਨ ਕੀਤੇ ਜਾ ਰਹੇ ਹਨ। ਵੋਟਿੰਗ ਤੋਂ ਇਕ ਦਿਨ ਪਹਿਲਾਂ 31 ਮਈ ਦੀ ਸ਼ਾਮ ਤੋਂ ਕਈ ਵੋਟਰਾਂ ਨੇ ਅਜਿਹੀਆ ਫ਼ੋਨ ਕਾਲਾਂ ਰਿਕਾਰਡ ਕੀਤੀਆਂ ਹਨ ਜਿਸ ਵਿੱਚ ਰਾਹੁਲ ਗਾਂਧੀ ਅਤੇ ਗੁਰਜੀਤ ਸਿੰਘ ਔਜਲਾ ਸਮੇਤ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵੋਟਰਾਂ ਨੂੰ ‘ਆਪ’ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਜਾ ਰਿਹਾ ਸੀ। ਫੋਨ ਕਾਲ ਵਿੱਚ ਬੋਲਣ ਵਾਲਾ ਕਹਿ ਰਿਹਾ ਸੀ ਕਿ ਕਾਂਗਰਸ ਪੰਜਾਬ ਵਿੱਚ ਭਾਜਪਾ ਖ਼ਿਲਾਫ਼ ਕੋਈ ‘ਮਜ਼ਬੂਤ ਵਿਰੋਧੀ ਧਿਰ’ ਨਹੀਂ ਖੜ੍ਹੀ ਕਰ ਸਕੀ। ਇਸ ਵਾਸਤੇ ਭਾਜਪਾ ਨੂੰ ਰੋਕਣ ਲਈ ‘ਆਪ’ ਦੇ ਹੱਕ ਵਿੱਚ ਵੋਟ ਪਾਈ ਜਾਵੇ। ਇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

Advertisement