ਲਾਪਤਾ 267 ਪਾਵਨ ਸਰੂਪ: ਅਕਾਲ ਤਖ਼ਤ ਕਰੇਗਾ ਜਾਂਚ

ਲਾਪਤਾ 267 ਪਾਵਨ ਸਰੂਪ: ਅਕਾਲ ਤਖ਼ਤ ਕਰੇਗਾ ਜਾਂਚ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ

ਸ਼ੋ੍ਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚੋਂ ਲਾਪਤਾ 267 ਪਾਵਨ ਸਰੂਪਾਂ ਦੇ ਮਾਮਲੇ ਦੀ ਹੁਣ ਅਕਾਲ ਤਖਤ ਵਲੋਂ ਜਾਂਚ ਕਰਵਾਈ ਜਾਵੇਗੀ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ ਹੈ। ਇਹ ਹੰਗਾਮੀ ਮੀਟਿੰਗ ਸੀ ਤੇ ਇਸ ਵਿੱਚ ਇਕ ਨੁਕਾਤੀ ਏਜੰਡਾ ਇਹੀ ਸੀ। ਇਸ ਮੀਟਿੰਗ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਖ਼ੁਦ ਕਰਵਾਉਣ ਵਾਸਤੇ ਆਖਿਆ ਗਿਆ ਹੈ। ਇਸ ਸਬੰਧੀ ਪੱਤਰ ਵੀ ਅੱਜ ਉਨ੍ਹਾਂ ਨੂੰ ਭੇਜਿਆ ਜਾਵੇਗਾ ਇਹ ਜਾਂਚ ਕਿਸੇ ਸਾਬਕਾ ਸਿੱਖ ਜੱਜ ਕੋਲੋਂ ਜਾਂ ਕਿਸੇ ਪ੍ਰਮੁੱਖ ਸ਼ਖ਼ਸੀਅਤ ਕੋਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਇਸ ਦੀ ਜਾਂਚ ਨਿਰਪੱਖਤਾ ਨਾਲ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਵੱਲੋਂ ਪਬਲੀਕੇਸ਼ਨ ਵਿਭਾਗ ਦੇ ਸਮੁੱਚੇ ਅਮਲੇ ਨੂੰ ਵੀ ਬਦਲਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਕਿਸੇ ਤਰ੍ਹਾਂ ਵੀ ਜਾਂਚ ਪ੍ਰਭਾਵਿਤ ਨਾ ਹੋਵੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All