ਲਾਪਤਾ ਸਰੂਪ: ਪੈਨਲ ਪੂਰਾ ਨਾ ਹੋਣ ਕਾਰਨ ਨਹੀਂ ਹੋ ਸਕੀ ਪਟੀਸ਼ਨ ਦੀ ਸੁਣਵਾਈ

ਲਾਪਤਾ ਸਰੂਪ: ਪੈਨਲ ਪੂਰਾ ਨਾ ਹੋਣ ਕਾਰਨ ਨਹੀਂ ਹੋ ਸਕੀ ਪਟੀਸ਼ਨ ਦੀ ਸੁਣਵਾਈ

ਲਾਪਤਾ ਪਾਵਨ ਸਰੂਪਾਂ ਸਬੰਧੀ ਪਟੀਸ਼ਨ ਦੀ ਸੁਣਵਾਈ ਲਈ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਮਈ

ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਮਾਨ ਦਲ ਵੱਲੋਂ ਦਾਇਰ ਕੀਤੀ ਗਈ ਗਈ ਪਟੀਸ਼ਨ ਦੀ ਅੱਜ ਸੁਣਵਾਈ ਨਹੀਂ ਹੋ ਸਕੀ। ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਨੇ ਹੁਣ ਸੁਣਵਾਈ ਦੀ ਅਗਲੀ ਤਰੀਕ 28 ਮਈ ਤੈਅ ਕੀਤੀ ਹੈ।

ਇਸ ਮਾਮਲੇ ਦੀ ਸੁਣਵਾਈ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਈਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਹਰਬੀਰ ਸਿੰਘ ਸੰਧੂ ਤੇ ਅਮਰੀਕ ਸਿੰਘ ਨੰਗਲ ਅੱਜ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਪੁੱਜੇ। ਪਾਰਟੀ ਆਗੂ ਹਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਦੇ ਦੋ  ਮੈਂਬਰਾਂ ਦਾ ਪੈਨਲ ਪੂਰਾ ਨਾ ਹੋਣ ਕਾਰਨ ਅਤੇ ਕਮਿਸ਼ਨ ਦੇ ਦਫ਼ਤਰ ਵਿੱਚ ਕਰਮਚਾਰੀ ਨੂੰ ਕਰੋਨਾ ਹੋਣ ਕਾਰਨ ਪਟੀਸ਼ਨ ਦੀ ਸੁਣਵਾਈ ਨਹੀਂ ਹੋ ਸਕੀ। ਇਸ ਲਈ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 28 ਮਈ ਨਿਰਧਾਰਤ ਕੀਤੀ ਗਈ ਹੈ। 

ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਈਮਾਨ ਸਿੰਘ ਮਾਨ ਨੇ ਦੱਸਿਆ ਕਿ ਪਾਰਟੀ ਵੱਲੋਂ ਲੰਮੇ ਸਮੇਂ ਤੋਂ ਲਾਪਤਾ ਹੋਏ 328 ਪਾਵਨ ਸਰੂਪਾਂ ਬਾਰੇ ਜਾਣਕਾਰੀ ਜਨਤਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਇਸੇ ਤਹਿਤ ਉਨ੍ਹਾਂ ਦੀ ਪਾਰਟੀ ਦੇ ਸੱਤ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ, ਸਾਬਕਾ ਮੁੱਖ ਸਕੱਤਰ ਅਤੇ ਹੋਰ ਕਰਮਚਾਰੀਆਂ ਸਮੇਤ ਲਗਪਗ 16 ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਈ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿਚ ਕੇਸ ਦਰਜ ਕੀਤਾ ਕੀਤਾ ਸੀ, ਜਿਸ ਦੀ ਸੁਣਵਾਈ ਲਈ ਅਗਲੀ ਤਰੀਕ 28 ਮਈ ਤੈਅ ਕੀਤੀ ਗਈ ਹੈ।  

ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਬੰਗਾ ਨੇੜਲੇ ਪਿੰਡ ਸ਼ੁਕਾਰਾਂ ਵਿੱਚ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸੰਗਤਾਂ ਨੂੰ ਸੁਚੇਤ ਕੀਤਾ ਜਾਂਦਾ ਰਿਹਾ ਕਿ ਸੇਵਾਦਾਰ ਦੀ ਹਾਜ਼ਰੀ ਤੋਂ ਬਿਨਾਂ ਗੁਰਦੁਆਰੇ ਅੰਦਰ ਬਿਜਲੀ ਦੇ ਉਪਕਰਨ ਨਾ ਚਲਾਏ ਜਾਣ ਪਰ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਗਰਮ ਹੋ ਕੇ ਅਜਿਹੀਆਂ ਘਟਨਾਵਾਂ ਦਾ ਕਾਰਨ ਬਣਦੇ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰੇ ਅੰਦਰ ਬਿਜਲੀ ਦੇ ਉਪਕਰਨ ਉਨ੍ਹਾਂ ਸਮਾਂ ਹੀ ਚਲਾਏ ਜਾਣ ਜਦ ਤੱਕ ਸੰਗਤ ਦੀ ਆਮਦ ਹੋਵੇ ਅਤੇ ਸੇਵਾਦਾਰ ਹਾਜ਼ਰ ਹੋਣ । ਉਨ੍ਹਾਂ ਇਸ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜਣ ਬਾਰੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਖਿਆ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All