DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲਾਪਤਾ ਪਾਵਨ ਸਰੂਪ ਮਾਮਲਾ: ਮੁੱਖ ਮੰਤਰੀ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ: ਧਾਮੀ

ਸ਼੍ਰੋਮਣੀ ਕਮੇਟੀ ਭਲਕ ਸੰਗਤ ਸਾਹਮਣੇ ਰੱਖੇਗੀ ਤੱਥ

  • fb
  • twitter
  • whatsapp
  • whatsapp
Advertisement

ਪਾਵਨ ਸਰੂਪ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਮੌਜੂਦਾ ਆਪ ਸਰਕਾਰ ਨੂੰ ਤਾੜਨਾ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਹੋਰ ਭਖਣ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਇਸ ਮਾਮਲੇ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਗਈ ਇਕੱਤਰਤਾ ਦੌਰਾਨ ਇਹ ਮਾਮਲਾ ਵਿਚਾਰਿਆ ਗਿਆ ਸੀ ਜਿਸ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਇੱਕ ਮਤਾ ਪਾਸ ਕਰਕੇ ਆਦੇਸ਼ ਕੀਤਾ ਗਿਆ ਸੀ ਕਿ ਮੌਜੂਦਾ ਸਰਕਾਰ ਅਤੇ ਹਾਕਮ ਧਿਰ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਦਖਲਅੰਦਾਜ਼ੀ ਨਾ ਕਰੇ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸਰਕਾਰ ਦੇ ਆਦੇਸ਼ ’ਤੇ ਸਥਾਨਕ ਪੁਲੀਸ ਵੱਲੋਂ ਸੱਤ ਦਸੰਬਰ ਨੂੰ ਪੁਲੀਸ ਕੇਸ ਦਰਜ ਕੀਤਾ ਗਿਆ ਸੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀਆਂ ਸਮੇਤ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਮਗਰੋਂ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਵੀ ਗਠਨ ਕੀਤਾ ਗਿਆ।

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਜਾਣਕਾਰੀ ਭਲਕੇ ਸੰਗਤ ਸਾਹਮਣੇ ਰੱਖਣਗੇ।

Advertisement

ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਮੀਡੀਆ ਨੂੰ ਸੰਬੋਧਨ ਹੋਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸੰਗਤ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।

Advertisement
×