ਲਾਪਤਾ ਸਰੂਪ ਮਾਮਲਾ : ਸ਼੍ਰੋਮਣੀ ਕਮੇਟੀ ਨੇ ਸੱਦੀ 11 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਵਿਅਕਤੀਆਂ ਖਿਲਾਫ ਦਰਜ ਹੋਈ ਐਫਆਈਆਰ ਤੋਂ ਬਾਅਦ ਪੈਦਾ ਹੋਏ ਸੰਕਟ ਨੂੰ ਨਜਿੱਠਣ ਤੇ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ...
Advertisement
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਵਿਅਕਤੀਆਂ ਖਿਲਾਫ ਦਰਜ ਹੋਈ ਐਫਆਈਆਰ ਤੋਂ ਬਾਅਦ ਪੈਦਾ ਹੋਏ ਸੰਕਟ ਨੂੰ ਨਜਿੱਠਣ ਤੇ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।
Advertisement
ਉਨ੍ਹਾਂ ਦੱਸਿਆ ਇਸ ਹੰਗਾਮੀ ਮੀਟਿੰਗ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ।
Advertisement
Advertisement
×

