ਲਾਪਤਾ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਜਾਂਚ ਲਈ ਸਿਰਫ਼ ਕੇਸ ਨਾਲ ਸੰਬੰਧਿਤ ਰਿਕਾਰਡ ਹੀ ਮੁਹੱਈਆ ਕਰੇਗੀ
328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਇਸ ਮਾਮਲੇ ਤੋਂ ਇਲਾਵਾ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਇਸ ਦਾ ਖੁਲਾਸਾ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ...
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੂੰ ਇਸ ਮਾਮਲੇ ਸੰਬੰਧੀ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਰਟੀਫਾਈਡ ਕਾਪੀਆਂ ਦੇ ਰੂਪ ਵਿੱਚ ਦਿੱਤੀ ਗਈ ਹੈ ਅਤੇ ਪੁਲੀਸ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜਦੋਂ ਵੀ ਕੋਰਟ ਵਿੱਚ ਅਸਲੀ ਰਿਕਾਰਡ ਪੇਸ਼ ਕਰਨ ਦੀ ਲੋੜ ਪਵੇਗੀ ਤਾਂ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਸਹਿਯੋਗ ਦੇਵੇਗੀ ਅਤੇ ਅਦਾਲਤ ਵਿੱਚ ਦਸਤਾਵੇਜ਼ ਪੇਸ਼ ਕਰੇਗੀ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਮਾਮਲੇ ਬਾਰੇ ਉਹਨਾਂ ਕਿਹਾ ਕਿ ਸਮੂਹ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ਇਸ ਵਿੱਚ ਦਰਜ ਇਤਰਾਜ਼ਯੋਗ ਮੱਦਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਆਖਿਆ ਕਿ ਬੀਤੇ ਕੱਲ ਬਾਬਾ ਬਕਾਲਾ ਵਿਖੇ ਕੀਤੇ ਗਏ ਪੰਥਕ ਇਕੱਠ ਵਿੱਚ ਸਮੂਹਿਕ ਤੌਰ ਤੇ ਸਿੱਖ ਜਥੇਬੰਦੀਆਂ ਨੇ ਇਸ ਦਾ ਇਤਰਾਜ ਕੀਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਵਿੱਚ ਅਜਿਹੀ ਤਸਵੀਰ ਪੇਸ਼ ਕਰਨ ਦਾ ਯਤਨ ਕਰ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਇਸ ਸੋਧ
ਐਕਟ ਦਾ ਵਿਰੋਧ ਕਰ ਰਹੀ ਹੈ। ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਸੋਧ ਐਕਟ ਦਾ ਵਿਰੋਧ ਨਹੀਂ ਕੀਤਾ ਜਦੋਂ ਕਿ ਇਸ ਵਿਚਲੀਆਂ ਕੁਝ ਮੱਦਾ ਬਾਰੇ ਸਖਤ ਇਤਰਾਜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦੇ ਹੋਏ ਇਹ ਇਤਰਾਜ਼ਯੋਗ ਮੱਦਾਂ ਨੂੰ ਹਟਾਉਣਾ ਚਾਹੀਦਾ।

