ਮਿੱਠੂ ਸਿੰਘ ਕਾਹਨੇ ਕੇ ਵੱਲੋਂ ਐੱਸ ਜੀ ਪੀ ਸੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਬਾਈਕਾਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਨੇ ਕੇ ਨੇ ਮੀਟਿੰਗ ਦਾ ਬਾਈਕਾਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਖਿਆ ਕਿ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਨੇ ਕੇ ਨੇ ਮੀਟਿੰਗ ਦਾ ਬਾਈਕਾਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਖਿਆ ਕਿ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਫਾਰਗ ਕਰ ਦਿੱਤਾ ਗਿਆ ਹੈ। ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਗ੍ਰੰਥੀ ਨੂੰ ਫਾਰਗ ਕਰਨ ਦੀ ਥਾਂ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਪਹਿਲਾਂ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਕੱਤਰ ਪ੍ਰਤਾਪ ਸਿੰਘ ਨੂੰ ਮੀਟਿੰਗ ਵਿੱਚ ਬਿਠਾਉਣ ਦਾ ਵੀ ਵਿਰੋਧ ਕੀਤਾ ਹੈ। ਫਿਲਹਾਲ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਜਾਰੀ ਹੈ ਅਤੇ ਕੁੱਝ ਦੇਰ ਬਾਅਦ ਹੀ ਇਸ ਮਾਮਲੇ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਡੀਆ ਨੂੰ ਸੰਬੋਧਨ ਕੀਤਾ ਜਾਵੇਗਾ।
Advertisement
×

