DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

MLA from Tarn Taran Dr. Kashmir Singh Sohal passes away
  • fb
  • twitter
  • whatsapp
  • whatsapp
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਪੋਸਟ ਵਿਚ ਦੁੱਖ ਪ੍ਰਗਟ ਕੀਤਾ; ਸੋਹਲ ਨੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਲਏ ਆਖਰੀ ਸਾਹ

ਗੁਰਬਖਸ਼ਪੁਰੀ

ਤਰਨਤਾਰਨ, 27 ਜੂਨ

Advertisement

ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ ਲਏ।

ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਨਵਜੋਤ ਕੌਰ ਹੁੰਦਲ, ਇੱਕ ਪੁੱਤਰ ਅਤੇ ਧੀ ਹਨ। ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। ਉਨ੍ਹਾਂ 2022 ਦੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਅਗਨੀਹੋਤਰੀ ਨੂੰ ਹਰਾਇਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਸੋਹਲ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।

ਮਾਨ ਨੇ ਪੋਸਟ ਵਿਚ ਕਿਹਾ, ‘‘ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।’

Advertisement
×