DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੱਪੜ ਦੇ ਵਿਵਾਦ ਕਾਰਨ ਵਿਧਾਇਕ Manjinder Singh Lalpura ਦੇ ਰਿਸ਼ਤੇਦਾਰ ’ਤੇ ਦੋ ਘਰਾਂ ਨੂੰ ਅੱਗ ਲਾਉਣ ਦੇ ਦੋਸ਼

Bikram Singh Majithia ਨੇ ਫੇਸਬੁੱਕ ’ਤੇ ਪੋਸਟ ਸ਼ੇਅਰ ਕਰ ਕੇ ਕੀਤੀ ਨਿਖੇਧੀ; ਪਿੰਡ ਵਾਸੀਆਂ ਦੇ ਘਰਾਂ ਨੂੰ ਅੱਗ ਲਾਉਣਾ ਮੰਦਭਾਗਾ: Ramanjit Singh Sikki

  • fb
  • twitter
  • whatsapp
  • whatsapp
Advertisement

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਦੇ ਰਿਸ਼ਤੇਦਾਰ ਵੱਲੋਂ ਪਿੰਡ ਵਈਪੁਈ ਦੇ ਛੱਪੜ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਦੋ ਘਰਾਂ ਨੂੰ ਅੱਗ ਲਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਈਪੁਈ ਵਿਖੇ ਵਾਪਰੀ ਇਸ ਘਟਨਾ ਨੂੰ ਲੈ ਕੇ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਘਰ ਸੜਨ ਦੀ ਵੀਡੀਓ ਸਾਂਝੀ ਕੀਤੀ ਹੈ।

ਉਨ੍ਹਾਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਜੀਠੀਆ ਨੇ ਫੇਸਬੁੱਕ ਅਕਾਊਂਟ ’ਤੇ ਆਖਿਆ ਹੈ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਰਿਸ਼ਤੇਦਾਰ ਬਲਦੇਵ ਸਿੰਘ ਗੋਰਾ ਪਹਿਲਾਂ ਵੀ ਆਪਣੀਆਂ ਧੱਕੇਸ਼ਾਹੀਆਂ ਕਾਰਨ ਚਰਚਾ ਵਿੱਚ ਰਿਹਾ ਹੈ। ਬਲਦੇਵ ਸਿੰਘ ਗੋਰਾ ਧੱਕੇ ਨਾਲ ਪਿੰਡ ਵਈਪੁਈ ਦਾ ਸਰਪੰਚ ਬਣਿਆ ਜੋ ਰਿਸ਼ਤੇ ਵਿੱਚ ਵਿਧਾਇਕ ਲਾਲਪੁਰਾ ਦਾ ਸਾਲਾ ਹੈ ਜਿਸ ਨੇ ਅੱਜ ਪਿੰਡ ਵਈਪੁਈ ਦੇ ਛੱਪੜ ਦੀ ਖਲਾਈ (ਡੂੰਘਾ) ਕਾਰਨ ਹੋਏ ਵਿਵਾਦ ਵਿਚ ਪਿੰਡ ਦੇ ਦੋ ਘਰਾਂ ਨੂੰ ਕਥਿਤ ਤੌਰ ’ਤੇ ਅੱਗ ਲਾ ਦਿੱਤੀ ਜਿਸ ਵਿੱਚ ਲਾਭ ਸਿੰਘ ਪੁੱਤਰ ਸਵਰਨ ਸਿੰਘ ਅਤੇ ਸੋਨੂੰ ਪੁੱਤਰ ਸ਼ਿੰਗਾਰਾ ਦੇ ਘਰ ਅੱਗ ਦੀ ਲਪੇਟ ਵਿੱਚ ਆਏ ਹਨ।

Advertisement

ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਖਿਆ ਕਿ ਮੌਜੂਦਾ ਵਿਧਾਇਕ ਦੇ ਰਿਸ਼ਤੇਦਾਰ ਵੱਲੋਂ ਪਿੰਡ ਦੇ ਹੀ ਲੋਕਾਂ ਦੇ ਘਰਾਂ ਨੂੰ ਅੱਗ ਲਾਉਣਾ ਮੰਦਭਾਗਾ ਹੈ ਜਿਸ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Advertisement

Advertisement
×