ਅੰਮ੍ਰਿਤਸਰ: ਕੇਂਦਰੀ ਜੇਲ੍ਹ ਵਿਚ ਤਾਇਨਾਤ ਜੇਲ੍ਹ ਕਰਮੀ ਕੋਲੋਂ ਜਾਂਚ ਦੌਰਾਨ ਇਕ ਮੋਬਾਈਲ ਫੋਨ ਅਤੇ ਦੋ ਸਿਗਰਟਾਂ ਦੇ ਬੰਡਲ ਬਰਾਮਦ ਹੋਏ ਹਨ। ਇਸ ਸਬੰਧ ਵਿਚ ਇਸ ਜੇਲ੍ਹ ਕਰਮੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਮਨਬੀਰ ਸਿੰਘ ਨੂੰ ਜੇਲ੍ਹ ਦੇ ਡੀ-ਐਡਿਕਸ਼ਨ ਸੈਂਟਰ ਵਿਚ ਤਾਇਨਾਤ ਕੀਤਾ ਹੋਇਆ ਹੈ। ਸੀਆਰਪੀਐਫ ਵਲੋਂ ਕੀਤੀ ਗਈ ਰੁਟੀਨ ਜਾਂਚ ਵਿਚ ਉਸ ਕੋਲੋਂ ਇਕ ਮੋਬਾਈਲ ਫੋਨ ਤੇ ਦੋ ਬੰਡਲ ਸਿਗਰਟ ਬਰਾਮਦ ਹੋਏ ਹਨ। ਪੁਲੀਸ ਨੇ ਇਸ ਜੇਲ੍ਹ ਕਰਮੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। -ਟ੍ਰਿਬਿਊਨ ਨਿਊਜ਼ ਸਰਵਿਸ