ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਨਵੰਬਰ
ਇਥੇ ਕੇਂਦਰੀ ਜੇਲ੍ਹ ਵਿੱਚੋਂ ਕੈਦੀ ਕੋਲੋਂ ਇਕ ਮੋਬਾਈਲ ਫੋਨ ਤੇ 950 ਮਿਲੀਗ੍ਰਾਮ ਨਸ਼ੀਲਾ ਪਦਾਰਥ ਮਿਲਿਆ ਹੈ। ਇਸ ਦੌਰਾਨ ਅਦਾਲਤ ’ਚ ਪੇਸ਼ੀ ਭੁਗਤ ਕੇ ਆਏ ਕੈਦੀ ਕੋਲੋਂ 20 ਸਿਗਰਟਾਂ ਬਰਾਮਦ ਹੋਈਆਂ। ਥਾਣਾ ਇਸਲਾਮਾਬਾਦ ’ਚ ਦੋ ਵੱਖ ਵੱਖ ਕੇਸ ਦਰਜ ਕੀਤੇ ਗਏ ਹਨ। ਸਹਾਇਕ ਸੁਪਰਡੈਂਟ ਰਵੇਲ ਸਿੰਘ ਨੇ ਦੱਸਿਆ ਕਿ ਕੈਦੀ ਹਰਪਾਲ ਸਿੰਘ ਉਰਫ ਭਾਲਾ ਕੋਲੋਂ ਜੇਲ੍ਹ ’ਚ ਮੋਬਾਈਲ ਫੋਨ ਤੇ 950 ਮਿਲੀਗ੍ਰਾਮ ਨਸ਼ੀਲਾ ਪਦਾਰਥ ਮਿਲਿਆ ਹੈ। ਕੈਦੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਅਦਾਲਤ ਵਿੱਚ ਪੇਸ਼ੀ ਭੁਗਤ ਕੇ ਆਏ ਇਕ ਹਵਾਲਾਤੀ ਕੋਲੋਂ 20 ਸਿਗਰਟ ਬਰਾਮਦ ਹੋਏ। ਇਸ ਦੀ ਸ਼ਨਾਖ਼ਤ ਵਿਸ਼ਾਲ ਮਲਹੋਤਰਾ ਉਰਫ ਲਾਲੀ ਵਜੋਂ ਹੋਈ ਹੈ।