DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਹੱਦ ਪਾਰੋਂ ਚੱਲ ਰਹੇ ਮਾਡਿਊਲ ਦਾ ਪਰਦਾਫਾਸ਼ : ਪੰਜ ਕਿਲੋ ਹੈਰੋਇਨ ਸਮੇਤ 4 ਕਾਬੂ

ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਨਸ਼ੇ ਦੀ ਖੇਪ

  • fb
  • twitter
  • whatsapp
  • whatsapp
Advertisement

ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਓਕੇ ਦੇ ਰਹਿਣ ਵਾਲੇ ਹਨ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਤੋਂ ਇਲਾਵਾ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ, ਜੋ ਨਸ਼ੇ ਦੀ ਸਪਲਾਈ ਲਈ ਵਰਤੇ ਜਾ ਰਹੇ ਸਨ।

Advertisement

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਤਸਕਰ ਪਾਕਿਸਤਾਨੀ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ੇ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ। ਸੀਆਈ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਚੈਨ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਤੋਂ ਆਈ ਇੱਕ ਵੱਡੀ ਖੇਪ ਨੂੰ ਅੰਮ੍ਰਿਤਸਰ ਦੇ ਪਿੰਡ ਕਾਲਾ ਘਨੂਪੁਰ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਉਣ ਦੀ ਫਿਰਾਕ ਵਿੱਚ ਹੈ।

Advertisement

ਪੁਲੀਸ ਨੇ ਬਾਈਪਾਸ ਰੋਡ ’ਤੇ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement
×