DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

12 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

  ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਬੀਐੱਸਐੱਫ ਦੇ ਸਹਿਯੋਗ ਨਾਲ ਸਰਹੱਦੀ ਖੇਤਰ ਵਿੱਚੋਂ ਲਗਪਗ 12 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਦਿਆਂ ਵੱਡੀ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ‘ਐਕਸ’...

  • fb
  • twitter
  • whatsapp
  • whatsapp
Advertisement

ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਬੀਐੱਸਐੱਫ ਦੇ ਸਹਿਯੋਗ ਨਾਲ ਸਰਹੱਦੀ ਖੇਤਰ ਵਿੱਚੋਂ ਲਗਪਗ 12 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਦਿਆਂ ਵੱਡੀ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ।

Advertisement

ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ‘ਐਕਸ’ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਵੱਡੀ ਸਫਲਤਾ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ (ਬਾਰਡਰ ਰੇਂਜ) ਵੱਲੋਂ ਬੀਐੱਸਐੱਫ ਦੇ ਤਾਲਮੇਲ ਨਾਲ ਡਰੋਨ ਦੀ ਗਤੀਵਿਧੀ ਬਾਰੇ ਜਾਣਕਾਰੀ ਤੋਂ ਬਾਅਦ ਪੁਲੀਸ ਸਟੇਸ਼ਨ ਲੋਪੋਕੇ ਅਧੀਨ ਆਉਂਦੇ ਪਿੰਡ ਡੱਲੇਕੇ ਦੇ ਨੇੜੇ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸੰਬੰਧ ਵਿੱਚ ਕੇਸ ਦਰਜ ਕੀਤਾ ਜਾ ਰਿਹਾ ਹੈ। ਤਕਨੀਕੀ ਸਬੂਤਾਂ ਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਵਰਤੋਂ ਕਰਕੇ ਇਸ ਬਾਰੇ ਵਧੇਰੇ ਪਤਾ ਲਗਾਉਣ ਲਈ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
×