ਬੈਂਕਾਕ ਤੋਂ ਆਏ ਯਾਤਰੀ ਕੋਲੋਂ ਤਿੰਨ ਕਿਲੋ ਤੋਂ ਵੱਧ ਗਾਂਜਾ ਬਰਾਮਦ
ਇੱਥੋਂ ਦੇ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਨੇ ਵਿਦੇਸ਼ ਤੋਂ ਆਏ ਇੱਕ ਵਿਅਕਤੀ ਕੋਲੋਂ 3 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ...
Advertisement
Advertisement
ਇੱਥੋਂ ਦੇ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਨੇ ਵਿਦੇਸ਼ ਤੋਂ ਆਏ ਇੱਕ ਵਿਅਕਤੀ ਕੋਲੋਂ 3 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਇੱਕ ਯਾਤਰੀ ਕੋਲੋਂ ਤਿੰਨ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ ਲਗਪਗ ਤਿੰਨ ਕਰੋੜ ਰੁਪਏ ਹੈ।
ਉਨ੍ਹਾਂ ਦੱਸਿਆ ਕਿ ਇਹ ਯਾਤਰੀ ਥਾਈ ਹਵਾਈ ਕੰਪਨੀ ਦੀ ਉਡਾਨ ਰਾਹੀ ਬੈਂਕਾਕ ਤੋਂ ਅੰਮ੍ਰਿਤਸਰ ਆਇਆ ਸੀ ਜਿਸ ਕੋਲੋਂ ਤਲਾਸ਼ੀ ਦੌਰਾਨ ਇਹ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।਼
Advertisement
