ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੈਂਕਾਕ ਤੋਂ ਆਏ ਯਾਤਰੀ ਕੋਲੋਂ ਦੋ ਕਿਲੋ ਤੋਂ ਵੱਧ ਗਾਂਜਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਬਰਾਮਦ ਕੀਤਾ ਨਸ਼ੀਲਾ ਪਦਾਰਥ
Advertisement
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੂ ਕੋਲੋਂ ਦੋ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਦੋ ਕਰੋੜ ਰੁਪਏ ਤੋਂ ਵੱਧ ਦੱਸੀ ਗਈ ਹੈ।

ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਅਗਾਊ ਜਾਣਕਾਰੀ ਦੇ ਆਧਾਰ ’ਤੇ ਕਸਟਮ ਵਿਭਾਗ ਵੱਲੋਂ ਬੈਂਕਾਕ ਤੋਂ ਅੰਮ੍ਰਿਤਸਰ ਪੁੱਜੇ ਇੱਕ ਯਾਤਰੂ ਦੀ ਕੀਤੀ ਗਈ ਵਿਸ਼ੇਸ਼ ਜਾਂਚ ਦੌਰਾਨ ਉਸ ਕੋਲੋਂ ਦੋ ਕਰੋੜ,9 ਲੱਖ ਰੁਪਏ ਮੁੱਲ ਦਾ ਲਗਭਗ ਦੋ ਕਿਲੋ 95 ਗ੍ਰਾਮ ਗਾਂਜਾ ਬਰਾਮਦ ਹੋਇਆ ਹੈ। ਇਹ ਵਿਅਕਤੀ ਇੱਕ ਹਵਾਈ ਉਡਾਨ ਰਾਹੀਂ ਇੱਥੇ ਪੁਜਾ ਸੀ।

Advertisement

ਕਸਟਮ ਵਿਭਾਗ ਨੇ ਕੁਝ ਦਿਨ ਪਹਿਲਾਂ 25 ਸਤੰਬਰ ਨੂੰ ਵੀ 1150 ਗ੍ਰਾਮ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਸੀ। ਇਸ ਸਬੰਧੀ ਵੀ ਇੱਕ ਯਾਤਰੂ ਨੂੰ ਕਾਬੂ ਕੀਤਾ ਸੀ ਜੋ ਇੰਡੋ ਥਾਈ ਏਅਰਲਾਈਨ ਹਵਾਈ ਕੰਪਨੀ ਦੀ ਉਡਾਨ ਰਾਹੀ ਬੈਂਕਾਕ ਤੋਂ ਅੰਮ੍ਰਿਤਸਰ ਪੁੱਜਾ ਸੀ।

 

Advertisement
Tags :
latest punjabi newsPunjabi NewsPunjabi TribunePunjabi tribune latestPunjabi Tribune Newspunjabi tribune updatePunjani News Updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments