DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MP ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਮੋਟਰਸਾਈਕਲ ਮਾਰਚ

ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੇ ਰੋਸ ਵਜੋਂ ਅਤੇ ਪੰਜਾਬ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਪਾਰਟੀ ਵੱਲੋਂ ਅੰਮ੍ਰਿਤਸਰ ਗੋਲਡਨ ਗੇਟ ਤੋਂ ਅਟਾਰੀ...

  • fb
  • twitter
  • whatsapp
  • whatsapp
Advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੇ ਰੋਸ ਵਜੋਂ ਅਤੇ ਪੰਜਾਬ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਪਾਰਟੀ ਵੱਲੋਂ ਅੰਮ੍ਰਿਤਸਰ ਗੋਲਡਨ ਗੇਟ ਤੋਂ ਅਟਾਰੀ ਤੱਕ ਮੋਟਰਸਾਇਕਲਾਂ 'ਤੇ ਮਾਰਚ ਕੀਤਾ ਗਿਆ ਹੈ।

ਪਾਰਟੀ ਦੇ ਮੀਡੀਆ ਸਕੱਤਰ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਪਾਰਟੀ ਦੀ ਅੰਮ੍ਰਿਤਸਰ ਅਤੇ ਦਿਹਾਤੀ ਇਕਾਈ ਵੱਲੋਂ ਰਲ ਕੇ ਮੋਟਰਸਾਈਕਲ ਰੋਸ ਮਾਰਚ ਕੀਤਾ ਗਿਆ ਹੈ, ਜਿਸ ਦੀ ਅਗਵਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ।

Advertisement

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਜਾਣ ਬੁਝ ਕੇ ਉਸ ਨੂੰ ਪੰਜਾਬ ਤੋਂ ਬਾਹਰ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ, ਜਦੋਂ ਕਿ ਐੱਨ ਐੱਸ ਏ ਦੀ ਮਿਆਦ ਵੀ ਖਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰੋਸ ਮਾਰਚ ਦੀ ਖਬਰ ਮਿਲਣ ਤੋਂ ਬਾਅਦ ਪੁਲੀਸ ਵੱਲੋਂ ਬੀਤੀ ਸ਼ਾਮ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਇਕਾਈ ਦੇ ਮੁਖੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਪਰ ਪਾਰਟੀ ਦਾ ਵਿਰੋਧ ਦੇਖਦਿਆਂ ਉਸ ਨੂੰ ਦੇਰ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ।

Advertisement

ਉੱਥੇ ਹੀ ਅੱਜ ਅੰਮ੍ਰਿਤਪਾਲ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਡਿਬਰੂਗੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਨੂੰ 30 ਅਪਰੈਲ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਸਬ ਡਿਵੀਜ਼ਨ ਅਦਾਲਤ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕੀਤੇ ਜਾਣ ਤੋਂ ਬਾਅਦ ਉਸ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ ਨਹੀਂ ਕੀਤੀ ਗਈ, ਜਿਸ ਕਾਰਨ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪਰੈਲ ਨੂੰ ਹੋਵੇਗੀ।

Advertisement
×