ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀ

19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਨ ਵਾਲੇ ਨੇ ਲੋਕਾਂ ਦੇ ਮਸਲੇ ਸੰਸਦ ’ਚ ੳੁਠਾੳੁਣ ਦੇ ਇਵਜ਼ ’ਚ ਮੰਗੀ ਪੈਰੋਲ
Advertisement

MP Amritpal Singh seeks paroleਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਹੈ।

ਉਸ ਨੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਪਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਲਗਪਗ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ। ਉਸ ਨੇ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪਕ ਤੌਰ ’ਤੇ ਸੈਸ਼ਨ ਦੌਰਾਨ ਸਦਨ ਵਿੱਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਇੱਕ ਆਦੇਸ਼ ਦੀ ਮੰਗ ਕੀਤੀ ਹੈ।

Advertisement

ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਇਸ ਸਾਲ 17 ਅਪਰੈਲ ਨੂੰ ਉਸ ਵਿਰੁੱਧ ਤੀਜਾ ਨਜ਼ਰਬੰਦੀ ਆਦੇਸ਼ ਜਾਰੀ ਕੀਤਾ ਗਿਆ ਸੀ ਜਦੋਂ ਉਹ ਕੇਂਦਰੀ ਜੇਲ੍ਹ, ਡਿਬਰੂਗੜ੍ਹ ਵਿੱਚ ਨਜ਼ਰਬੰਦ ਸੀ।

Advertisement
Tags :
amritpal singhCentral JailDibrugarh JailMP Amritpal Singh
Show comments