DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MP Amritpal Singh: ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਬਾਬਾ ਬਕਾਲਾ ਰੱਖੜ ਪੁੰਨਿਆ ਕਾਨਫਰੰਸ ’ਚ ਵੋਟਾਂ ਕੱਟਣ ਦੇ ਦੋਸ਼ਾਂ ’ਤੇ ਭੜਕੀ ਸਿਆਸਤ; ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਇਲਜ਼ਾਮ

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ।
Advertisement

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ ਤੋਂ ਇੱਕ ਬੁਲਾਰੇ ਵੱਲੋਂ ਦਿੱਤੇ ਗਏ ਕਥਿਤ ਬਿਆਨ ਦੀ ਵੀਡੀਓ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਪੰਥਕ ਧਿਰਾਂ ’ਤੇ ਨਿਸ਼ਾਨਾ ਸੇਧਣ ਲਈ ਵੱਡਾ ਹਥਿਆਰ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਇਨ੍ਹਾਂ ਪੰਥਕ ਸਮੂਹਾਂ ਦਾ ਮੁੱਖ ਮਕਸਦ ਚੋਣਾਂ ਜਿੱਤਣਾ ਨਹੀਂ, ਸਗੋਂ ਸੋਸ਼ਲ ਇੰਜੀਨੀਅਰਿੰਗ ਰਾਹੀਂ ਅਕਾਲੀ ਦਲ ਦੇ ਪਰੰਪਰਾਗਤ ਪੰਥਕ ਵੋਟ ਬੈਂਕ ਨੂੰ ਖੋਰਾ ਲਾਉਣਾ ਹੈ।

ਇੱਕ ਸੋਸ਼ਲ ਮੀਡੀਆ ਹੈਂਡਲ ਰਾਹੀਂ ਵਾਇਰਲ ਕੀਤੀ ਗਈ ਵੀਡੀਓ ਕਲਿੱਪ ਵਿੱਚ ਇੱਕ ਵਿਅਕਤੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂਆਂ ਨਾਲ ਸਟੇਜ ਸਾਂਝੀ ਕਰਦਿਆਂ ‘ਵਾਰਿਸ ਪੰਜਾਬ ਦੇ’ (WPD) ਵੱਲੋਂ ਲਗਾਏ ਪੰਡਾਲ ’ਚ ਸੰਗਤ ਨੂੰ ਸੰਬੋਧਨ ਕਰ ਰਿਹਾ ਸੀ। ਅਕਾਲੀ ਦਲ ਦਾ ਦਾਅਵਾ ਹੈ ਕਿ ਇਹ ਪੰਥਕ ਧਿਰਾਂ ਸ਼੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ ਨੂੰ ਨੁਕਸਾਨ ਪਹੁੰਚਾਉਣ ਲਈ ਹੀ ਬਣਾਈਆਂ ਗਈਆਂ ਹਨ।

Advertisement

ਦੂਜੇ ਪਾਸੇ, ‘ਵਾਰਿਸ ਪੰਜਾਬ ਦੇ’ ਨੇ ਇਨ੍ਹਾਂ ਇਲਜ਼ਾਮਾਂ ’ਤੇ ਤੁਰੰਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ’ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਏ ਹਨ। ਧਿਰ ਵੱਲੋਂ ਜਾਰੀ ਬਿਆਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਵੀਡੀਓ ਕਲਿੱਪ ਪੰਥਕ ਵਿਦਵਾਨ ਬਲਜੀਤ ਸਿੰਘ ਖ਼ਾਲਸਾ ਦੇ ਜਨਤਕ ਸੰਬੋਧਨ ਦਾ ਹਿੱਸਾ ਹੈ।

Advertisement

ਉਨ੍ਹਾਂ ਦੱਸਿਆ ਕਿ ਖ਼ਾਲਸਾ ਨੇ ਆਪਣੀ ਕਿਤਾਬ ‘ਦ ਸਟੋਰੀ ਆਫ਼ ਬਾਦਲ ਫੈਮਿਲੀਜ਼ ਬਿਟ੍ਰੇਅਲਜ਼’ ਦੇ ਰਿਲੀਜ਼ ਸਮਾਗਮ ਦੌਰਾਨ 1997 ਦੀ ਸਰਕਾਰ ਦਾ ਇਤਿਹਾਸਕ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਸ ਸਮੇਂ ਬਾਦਲ ਸਰਕਾਰ ਦੇ ਕਥਿਤ ਜਬਰ ਤੋਂ ਤੰਗ ਆ ਕੇ ਜਸਵੰਤ ਸਿੰਘ ਖਾਲੜਾ ਦੇ ਸਾਥੀ ਅਤੇ ਪੰਥਕ ਵਿਦਵਾਨ ਗੁਰਬਚਨ ਸਿੰਘ ਪੰਜਾਬ ਨੇ ਇੱਥੋਂ ਤੱਕ ਆਖ ਦਿੱਤਾ ਸੀ ਕਿ ਜੇਕਰ ਬਾਦਲਾਂ ਨੂੰ ਹਰਾਉਣ ਲਈ ‘ਕਾਲੇ ਚੋਰ’ ਨੂੰ ਵੀ ਵੋਟ ਪਾਉਣੀ ਪਵੇ ਤਾਂ ਪਾਉਣੀ ਚਾਹੀਦੀ ਹੈ, ਤਾਂ ਜੋ ਸਿੱਖੀ ਨੂੰ ਬਚਾਇਆ ਜਾ ਸਕੇ। ‘ਵਾਰਿਸ ਪੰਜਾਬ ਦੇ’ ਦਾ ਦੋਸ਼ ਹੈ ਕਿ ਪੂਰੀ ਗੱਲਬਾਤ ਦਿਖਾਉਣ ਦੀ ਬਜਾਏ ਵੀਡੀਓ ਦਾ ਸਿਰਫ਼ ਇੱਕ ਹਿੱਸਾ ਹੀ ਗਲਤ ਸੰਦਰਭ ਵਿੱਚ ਪੇਸ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਮੂਹ ’ਤੇ ਸ਼ਬਦੀ ਹਮਲੇ ਕਰਦੇ ਰਹੇ ਹਨ ਅਤੇ ਇਸ ਨੂੰ ‘ਵਾਈਰਸ ਪੰਜਾਬ ਦੇ’ ਕਰਾਰ ਦਿੰਦੇ ਆਏ ਹਨ। ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੀਆਂ ਕਾਨਫਰੰਸਾਂ ਦੌਰਾਨ ਪੰਥਕ ਵੋਟਾਂ ਲਈ ਚੱਲ ਰਹੀ ਸਿਆਸੀ ਜੰਗ ਸਾਫ਼ ਨਜ਼ਰ ਆਈ, ਜਿੱਥੇ ‘ਵਾਰਿਸ ਪੰਜਾਬ ਦੇ' ਨੇ ਨਸ਼ਿਆਂ ਦੇ ਮੁੁੱਦੇ ਅਤੇ ਬੇਅਦਬੀ ਕਾਂਡਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ।

Advertisement
×