ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਸਦ ਮੈਂਬਰਾਂ ਨੇ ਹੜ੍ਹ ਪੀੜਤਾਂ ਲਈ 1.35 ਕਰੋੜ ਦਿੱਤੇ

ਆਮ ਆਦਮੀ ਪਾਰਟੀ ਦੇ 5 ਸੰਸਦ ਮੈਂਬਰਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪੀੜਤ ਪਰਿਵਾਰਾਂ ਲਈ 1 ਕਰੋੜ 35 ਲੱਖ 97 ਹਜ਼ਾਰ 400 ਰੁਪਏ ਦੀ ਰਕਮ ਦਿੱਤੀ ਗਈ ਹੈ। ਇਸ ਰਕਮ ਨਾਲ ਪੀੜਤ ਪਰਿਵਾਰਾਂ ਲਈ ਫੌਗਿੰਗ ਮਸ਼ੀਨਾਂ, ਵਾਟਰ ਟੈਂਕਰ, ਸਟੇਨਲੈੱਸ ਸਟੀਲ...
Advertisement

ਆਮ ਆਦਮੀ ਪਾਰਟੀ ਦੇ 5 ਸੰਸਦ ਮੈਂਬਰਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪੀੜਤ ਪਰਿਵਾਰਾਂ ਲਈ 1 ਕਰੋੜ 35 ਲੱਖ 97 ਹਜ਼ਾਰ 400 ਰੁਪਏ ਦੀ ਰਕਮ ਦਿੱਤੀ ਗਈ ਹੈ। ਇਸ ਰਕਮ ਨਾਲ ਪੀੜਤ ਪਰਿਵਾਰਾਂ ਲਈ ਫੌਗਿੰਗ ਮਸ਼ੀਨਾਂ, ਵਾਟਰ ਟੈਂਕਰ, ਸਟੇਨਲੈੱਸ ਸਟੀਲ ਦੀ ਸ਼ੀਟਾਂ, ਜੈਨਸੈਟ ਅਤੇ ਹੋਰ ਲੋੜੀਂਦਾ ਸਾਮਾਨ ਖਰੀਦ ਕੇ ਮਦਦ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 50 ਲੱਖ ਰੁਪਏ, ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 25 ਲੱਖ ਰੁਪਏ, ਅਸ਼ੋਕ ਮਿੱਤਲ ਨੇ 20 ਲੱਖ ਰੁਪਏ, ਹਰਭਜਨ ਸਿੰਘ ਨੇ 30 ਲੱਖ ਰੁਪਏ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 10 ਲੱਖ 97 ਹਜ਼ਾਰ 400 ਰੁਪਏ ਦੀ ਗ੍ਰਾਂਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਗ੍ਰਾਂਟ ਨਾਲ ਲੋੜੀਂਦਾ ਸਾਮਾਨ ਖਰੀਦ ਕਰਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।

ਸਮੂਹ ਸੰਸਦ ਮੈਂਬਰਾਂ ਨੇ ਕਿਹਾ ਕਿ ਇਹ ਪੈਸਾ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੀ ਮਦਦ ਲਈ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫਤ ਨੇ ਵੱਡਾ ਨੁਕਸਾਨ ਕੀਤਾ ਹੈ ਪਰ ਚੰਗੀ ਗੱਲ ਇਹ ਹੈ ਕਿ ਲੋਕਾਂ ਦੇ ਹੌਸਲੇ ਬੁਲੰਦ ਹਨ ਅਤੇ ਆਸ ਹੈ ਕਿ ਮਾਝੇ ਦੇ ਇਹ ਜੁਝਾਰੂ ਲੋਕ ਛੇਤੀ ਹੀ ਇਸ ਸੰਕਟ ਵਿੱਚੋਂ ਉਭਰ ਆਉਣਗੇ। ਉਨ੍ਹਾਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ, ਦਾਨੀ ਸੱਜਣਾਂ ਵੱਲੋਂ ਵੀ ਵੱਡਾ ਸਾਥ ਮਿਲ ਰਿਹਾ ਹੈ ਜਿਸ ਨਾਲ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਦਵਾਈਆਂ, ਰਾਸ਼ਨ ਕਿੱਟਾਂ, ਪਸ਼ੂਆਂ ਦਾ ਚਾਰਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ।

Advertisement

Advertisement
Show comments