DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mr Singh Poster: ਅਮਰੀਕਾ ਸਰਕਾਰ ਵੱਲੋਂ ਪੋਟਸਰ ’ਚ ਸਿੱਖਾਂ ਨੂੰ ਨਿਸ਼ਾਨਾ ਬਨਾਉਣ ’ਤੇ ਸ਼੍ਰੋਮਣੀ ਕਮੇਟੀ ਵੱਲੋ ਸਖ਼ਤ ਇਤਰਾਜ਼

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖਿਆ 

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ। ਫਾਈਲ ਫੋਟੋ
Advertisement
ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਅਪੀਲ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕ ਚਾਲਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਵਿਕਸਤ ਕਹੇ ਜਾਣ ਵਾਲੇ ਦੇਸ਼ ਲਈ ਅਜਿਹੀ ਸੋਚ ਹੋਰ ਵੀ ਦੁਖਦਾਈ ਅਤੇ ਚਿੰਤਾਜਨਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਨਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਵਿਅਕਤੀ ਵਿਸ਼ੇਸ਼ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਗਲਤ ਅਤੇ ਨਾ-ਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਜਿਹੇ ਚਿੰਤਾਜਨਕ ਅਤੇ ਸਿੱਖ ਸਮਾਜ ਪ੍ਰਤੀ ਨਫ਼ਰਤੀ ਵਰਤਾਰੇ ਵਾਲੇ ਮਾਮਲੇ ਨੂੰ ਅਮਰੀਕਾ ਸਰਕਾਰ ਪਾਸ ਉਠਾਉਣ ਲਈ ਅਪੀਲ ਕੀਤੀ ਹੈ।
Advertisement
×