ਅਗਵਾ ਕੀਤੇ ਬੱਚੇ ਦੀ ਹੱਤਿਆ; ਮੁਲਜ਼ਮ ਗ੍ਰਿਫ਼ਤਾਰ

ਅਗਵਾ ਕੀਤੇ ਬੱਚੇ ਦੀ ਹੱਤਿਆ; ਮੁਲਜ਼ਮ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 15 ਸਤੰਬਰ

ਪਰਵਾਸੀ ਮਜ਼ਦੂਰ ਦੇ 11 ਸਾਲਾਂ ਦੇ ਬੱਚੇ ਨੂੰ ਅਗਵਾ ਕਰਨ ਮਗਰੋਂ ਫਿਰੌਤੀ ਮੰਗੀ ਗਈ ਅਤੇ ਬਾਅਦ ’ਚ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਇਸ ਸਬੰਧ ਵਿਚ ਇਕ ਪਰਵਾਸੀ ਵਿਅਕਤੀ ਨੰਦਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਬੱਚੇ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਪਰਵਾਸੀ ਮਜ਼ਦੂਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਗਿਆਰਾਂ ਸਾਲਾਂ ਦਾ ਬੱਚਾ ਸਕੂਲ ਗਿਆ ਸੀ ਅਤੇ ਘਰ ਪਰਤਣ ਵੇਲੇ ਉਸ ਨੂੰ ਅਗਵਾ ਕਰ ਲਿਆ ਗਿਆ। ਅਗਵਾ ਕਰਨ ਵਾਲੇ ਵਿਅਕਤੀ ਦਾ ਰਾਤ ਨੂੰ ਉਸ ਦੇ ਵੱਡੇ ਬੇਟੇ ਨੂੰ ਫੋਨ ਆਇਆ ਸੀ ਪਰ ਅਗਵਾਕਾਰ ਵੱਲੋਂ ਕੋਈ ਗੱਲ ਨਹੀਂ ਕੀਤੀ ਗਈ। ਮੁੜ ਅਗਵਾਕਾਰ ਵੱਲੋਂ ਉਸ ਦੇ ਫੋਨ ’ਤੇ ਸਾਢੇ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਪਰਿਵਾਰ ਵੱਲੋਂ ਇਸ ਸਬੰਧ ਵਿਚ ਪੁਲੀਸ ਨੂੰ ਸੂਚਿਤ ਕੀਤਾ ਗਿਆ ਸੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਕੇਸ ਬਾਰੇ ਪੁਲੀਸ ਕਮਿਸ਼ਨਰ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਸਬੰਧ ਵਿੱਚ ਅਗਵਾਕਾਰ ਨੰਦਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਬੱਚਾ ਉਸ ਨਾਲ ਮਾਰਕੁੱਟ ਕਰਨ ਲੱਗ ਪਿਆ ਸੀ ਅਤੇ ਉਸ ਨੇ ਨਸ਼ੇ ਵਿੱਚ ਉਸ ਦਾ ਗਲਾ ਘੁੱਟ ਕੇ ਬੱਚੇ ਨੂੰ ਮਾਰ ਦਿੱਤਾ ਤੇ ਲਾਸ਼ ਨੂੰ ਇੱਥੇ ਸੁਲਤਾਨਵਿੰਡ ਨਹਿਰ ਵਿੱਚ ਸੁੱਟ ਦਿੱਤਾ ਸੀ। ਪੁਲੀਸ ਵੱਲੋਂ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਗਵਾਕਾਰ ਨੰਦਨ ਬੱਚੇ ਦੇ ਵੱਡੇ ਭਰਾ ਦੀਪਕ ਦਾ ਜਾਣੂ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All