ਮੇਰਾ ਹੈਲੀਕਾਪਟਰ ਲੋਕਾਂ ਹਵਾਲੇ: ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਦੀਨਾਨਗਰ ਇਲਾਕੇ ਦਾ ਦੌਰਾ
Advertisement
ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਵਰਗੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਬਹਿਰਾਮਪੁਰ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਪਿੰਡਾਂ ਵਿੱਚ ਲੋਕ ਘਰਾਂ ਤੋਂ ਬਾਹਰ ਵੀ ਨਿਕਲ ਪਾ ਰਹੇ ਅਤੇ ਬਿਨਾਂ ਰਾਸ਼ਨ ਛੋਟੇ ਬੱਚਿਆਂ ਨਾਲ ਘਰਾਂ ਦੀਆਂ ਛੱਤਾਂ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ 92 ਸੀਟਾਂ ਨਾਲ ਪਾਰਟੀ ਨੂੰ ਜਿਤਾ ਕੇ ਮੈਨੂੰ ਹੈਲੀਕਾਪਟਰ ਦਿੱਤਾ ਸੀ, ਉਹ ਹੈਲੀਕਾਪਟਰ ਲੋਕਾਂ ਨੂੰ ਸੌਂਪ ਰਹੇ ਹਨ।
ਉਨ੍ਹਾਂ ਕਿਹਾ ਕਿ ਹੈਲੀਕਾਪਟਰ ਰਾਹੀਂ ਲੋਕਾਂ ਨੂੰ ਪਾਣੀ, ਦੁੱਧ ਅਤੇ ਹੋਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਾਰ ’ਤੇ ਵਾਪਸ ਚਲੇ ਜਾਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵੀ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।
Advertisement
Advertisement