DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਲਖਨਊ ਪੁੱਜਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ...
  • fb
  • twitter
  • whatsapp
  • whatsapp
featured-img featured-img
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਲਖਨਊ ਪੁੱਜਾ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ ਅਤੇ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ ਹੈ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਸੰਗਤਾਂ ਨੂੰ ਗੁਰ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

Advertisement

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਲਖਨਊ ਵਿਖੇ ਰੁਕੇਗਾ, ਜਿਥੋਂ 3 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਲਮਬਾਗ ਲਖਨਊ ਲਈ ਰਵਾਨਾ ਹੋਵੇਗਾ।

Advertisement
×