ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

  ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ ਹੈ। ਨਗਰ...
Advertisement

 

ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ ਹੈ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਤੋਂ ਹੋਈ ਅਤੇ ਇਹ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

Advertisement

ਇਸ ਮੌਕੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਸੀ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਤੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੀ ਅਕਾਲ ਤਖਤ ਤੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ , ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।

ਨਗਰ ਕੀਰਤਨ ਦੌਰਾਨ ਗਤਕਾ ਜੱਥਿਆਂ ਵੱਲੋਂ ਗਤਕਾ ਖੇਡਿਆ ਗਿਆ, ਸੰਗਤਾਂ ਨੇ ਸ਼ਬਦ ਗਾਇਨ ਕੀਤਾ ਅਤੇ ਰਸਤੇ ਵਿੱਚ ਵੱਖ ਵੱਖ ਥਾਵਾਂ ਤੇ ਸੰਗਤ ਵਾਸਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਵੀ ਲਾਏ ।

ਉਧਰ ਗੁਰਪੁਰਬ ਦਿਵਸ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਰੂਪ ਵਿੱਚ ਸਜਾਉਣ ਦਾ ਕੰਮ ਵੀ ਜਾਰੀ ਹੈ। ਮੁੰਬਈ ਤੋਂ ਆਈ ਸੰਗਤ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਚਖੰਡ, ਸ੍ਰੀ ਅਕਾਲ ਤਖਤ ,ਦਰਸ਼ਨੀ ਦਿਉੜੀ ਅਤੇ ਹੋਰ ਥਾਵਾਂ ਤੇ ਸੁੰਦਰ ਸਜਾਵਟ ਕੀਤੀ ਗਈ।

ਇਸ ਦੌਰਾਨ ਜਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਅਧਿਕਾਰੀਆਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ।

ਭਲਕੇ 8 ਅਕਤੂਬਰ ਨੂੰ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੋਗ ਪਾਏ ਜਾਣਗੇ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ ਜਲੌ ਸਜਾਏ ਜਾਣਗੇ ਅਤੇ ਸਾਰਾ ਦਿਨ ਗੁਰਮਤਿ ਸਮਾਗਮ ਚੱਲਣਗੇ। ਰਾਤ ਨੂੰ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

Advertisement
Show comments