ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ : The Tribune India

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਵੱਡੀ ਗਿਣਤੀ ਸੰਗਤ ਨਗਰ ਕੀਰਤਨ ਵਿਚ ਪਹੁੰਚੀ; ਗਤਕਾ ਪਾਰਟੀਆਂ ਨੇ ਜੌਹਰ ਦਿਖਾਏ

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਾਮਲ ਸੰਗਤ। -ਫੋਟੋ: ਸੁਨੀਲ ਕੁਮਾਰ

ਟ੍ਰਿਬਿਉੂਨ ਨਿਊਜ਼ ਸਰਵਿਸ

ਅੰਮ੍ਰਿਤਸਰ, 26 ਨਵੰਬਰ

ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਾਜ਼ਾਰ ਪਾਪੜਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਇਆ। ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ’ਚ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਨੂੰ ਵੀ ਯਾਦ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All