ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਅੰਮ੍ਰਿਤਸਰ ਤੋਂ ਅਗਲੇ ਪੜਾਅ ਵਾਸਤੇ ਰਵਾਨਾ ਹੋਇਆ ਹੈ। ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜਾ ਸੀ ਅਤੇ...
Advertisement
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਅੰਮ੍ਰਿਤਸਰ ਤੋਂ ਅਗਲੇ ਪੜਾਅ ਵਾਸਤੇ ਰਵਾਨਾ ਹੋਇਆ ਹੈ। ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜਾ ਸੀ ਅਤੇ ਅੱਜ ਸੰਤ ਬਾਬਾ ਭੂਰੀ ਵਾਲੇ ਕਾਰ ਸੇਵਾ ਵਾਲਿਆਂ ਦੇ ਡੇਰੇ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘਦਾ ਹੋਇਆ ਝਬਾਲ ਰੋਡ ਰਾਹੀ ਤਰਨ ਤਰਨ ਵਾਸਤੇ ਰਵਾਨਾ ਹੋਇਆ ਹੈ।
ਅੱਜ ਇਥੋਂ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਪੁਲੀਸ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸਲਾਮੀ ਦਿੱਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਵੱਲੋਂ ਸ਼ਬਦ ਗਾਇਨ ਕੀਤੇ ਗਏ । ਨਿਹੰਗ ਸਿੰਘਾਂ ਅਤੇ ਹੋਰ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਵਿੱਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਕੈਬਨਿਟ ਮੰਤਰੀ ਹਰਭਜਨ ਸਿੰਘ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਬਿਧੀ ਚੰਦ ਸੰਪਰਦਾ ਤੋਂ ਬਾਬਾ ਅਵਤਾਰ ਸਿੰਘ ਤੇ ਹੋਰ ਪਤਵੰਤੇ ਅਤੇ ਸੰਗਤਾਂ ਸ਼ਾਮਿਲ ਸਨ।
ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਡੇਰਾ ਸੰਤ ਭੂਰੀ ਵਾਲੇ ਤੋਂ ਗੁਰਦੁਆਰਾ ਸ਼ਹੀਦ ਗੰਜ ਵਿਖੇ ਪੁੱਜਾ, ਜਿਥੋਂ ਅਗਲੇ ਪੜਾਅ ਵਾਸਤੇ ਰਵਾਨਾ ਹੋ ਗਿਆ।
Advertisement
×

