DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Nanakshahi calendar ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ

ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਸੰਗਤ ਨੂੰ ਕੈਲੰਡਰ ਮੁਤਾਬਕ ਗੁਰਪੁਰਬ ਤੇ ਦਿਨ ਤਿਉਹਾਰ ਮਨਾਉਣ ਦੀ ਅਪੀਲ
  • fb
  • twitter
  • whatsapp
  • whatsapp
featured-img featured-img
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਦੇ ਹੋਏ। ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 20 ਫ਼ਰਵਰੀ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ 2025-26 ਵਾਸਤੇ ਨਾਨਕਸ਼ਾਹੀ ਸੰਮਤ 557 ਦਾ ਤਿਆਰ ਕੀਤਾ ਹੋਇਆ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਰਿਲੀਜ਼ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ 14 ਮਾਰਚ ਭਾਵ ਇੱਕ ਚੇਤ ਤੋਂ ਸ਼ੁਰੂ ਹੋਵੇਗਾ। ਇਹ ਨਵਾਂ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਰੀ ਕੀਤਾ ਅਤੇ ਸਿੱਖ ਸੰਗਤ ਨੂੰ ਇਸ ਕੈਲੰਡਰ ਦੇ ਮੁਤਾਬਕ ਹੀ ਗੁਰਪੁਰਬ ਅਤੇ ਦਿਨ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ।

ਇਥੇ ਸਕੱਤਰੇਤ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਨਵਾਂ ਕੈਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ-ਗੱਦੀ ਦਿਵਸ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।

ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ, ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਵਰ੍ਹੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਰਾਜਵਿੰਦਰ ਸਿੰਘ ਜੋਗਾ, ਜਸਪਾਲ ਸਿੰਘ ਢੱਡੇ, ਗੁਰਵੇਲ ਸਿੰਘ ਆਦਿ ਹਾਜ਼ਰ ਸਨ।

Advertisement
×