ਨਾਰਕੋ ਅਤਿਵਾਦ: ਅੰਮ੍ਰਿਤਸਰ ਪੁਲੀਸ ਵੱਲੋਂ ਸੱਤ ਕਿਲੋ ਹੈਰੋਇਨ ਸਮੇਤ ਇਕ ਕਾਬੂ
ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇਹਰਟਾ ਦੇ ਵਡਾਲੀ ਤੋਂ ਯਾਸੀਨ ਮੁਹੰਮਦ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
In a major breakthrough against cross-border narco-terror networks, Amritsar Commissionerate Police apprehends Yasin Mohammed from Wadali, Chheharta and recover 7.122 kg Heroin.
Preliminary investigation reveals that the syndicate was being operated by Jagpreet Singh @ Jagga… pic.twitter.com/MDIFV6a7Vv
— DGP Punjab Police (@DGPPunjabPolice) September 17, 2025
ਡੀਜੀਪੀ ਨੇ ਅਪਣੇ ਐਕਸ ਖਾਤੇ ਰਾਹੀਂ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਸਿੰਡੀਕੇਟ ਜਗਪ੍ਰੀਤ ਸਿੰਘ ਉਰਫ ਜੱਗਾ ਵਾਸੀ ਮੋਗਾ ਵੱਲੋਂ ਚਲਾਇਆ ਜਾ ਰਿਹਾ ਸੀ, ਉਹ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ’ਤੇ ਉਸ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਹੈਰੋਇਨ ਵੰਡੀ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਨੈੱਟਵਰਕ ਦੇ ਹੋਰ ਸਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ।