DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nepal Floods: ਪੀੜਤਾਂ ਦੀ ਮਦਦ ਲਈ SGPC ਤਿਆਰ; PMO ਨੁਮਾਇੰਦਿਆਂ ਨਾਲ ਵਫ਼ਦ ਦੀ ਅਹਿਮ ਮੀਟਿੰਗ

ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਫ਼ਦ ਨੇ ਨੇਪਾਲ ਵਿੱਚ ਕੁਦਰਤੀ ਆਫ਼ਤ ਤੋਂ...

  • fb
  • twitter
  • whatsapp
  • whatsapp
featured-img featured-img
PMO ਨੁਮਾਇੰਦਿਆਂ ਨਾਲ SGPC ਵਫ਼ਦ ਦੀ ਮੀਟਿੰਗ ਦੀਆਂ ਤਸਵੀਰਾਂ। ਫੋਟੋ; ਲਾਂਬਾ
Advertisement

ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ।

ਇਸ ਦੌਰਾਨ ਵਫ਼ਦ ਨੇ ਨੇਪਾਲ ਵਿੱਚ ਕੁਦਰਤੀ ਆਫ਼ਤ ਤੋਂ ਬਾਅਦ ਪੈਦਾ ਹੋਏ ਹਾਲਾਤ, ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਦੀਆਂ ਮੌਜੂਦਾ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨੇਪਾਲ ਸਰਕਾਰ ਦੇ ਅਧਿਕਾਰੀਆਂ ਕੋਲੋਂ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਨੂੰ ਸਭ ਤੋਂ ਵੱਧ ਕਿਹੜੀ ਰਾਹਤ ਸਮੱਗਰੀ ਦੀ ਲੋੜ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Advertisement

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਨੇਪਾਲ ਵਿੱਚ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਅਗਲੀ ਜਾਣਕਾਰੀ ਤੇ ਲੋੜ ਅਨੁਸਾਰ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਕਿ ਕੁਦਰਤੀ ਆਫ਼ਤਾਂ ਅਤੇ ਸੰਕਟ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇ।

Advertisement

ਉਨ੍ਹਾਂ ਦੱਸਿਆ ਕਿ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤ ਸਮੇਂ ਮਨੁੱਖਤਾ ਦੀ ਸੇਵਾ ਲਈ ਕੀਤੀ ਪਹੁੰਚ ਲਈ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਬਣਾਈ ਗਈ ਰੂਪ-ਰੇਖਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਨੇਪਾਲ ਸਰਕਾਰ ਦੀ ਸਹਿਮਤੀ ਅਤੇ ਉਸ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਰਾਹਤ ਕਾਰਜ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਲੋੜੀਂਦੀ ਪ੍ਰਵਾਨਗੀ ਬਾਰੇ ਆਖਿਆ ਗਿਆ ਹੈ। ਸਰਕਾਰੀ ਨੁਮਾਇੰਦਿਆਂ ਅਨੁਸਾਰ ਉਹ ਜਲਦੀ ਹੀ ਸਾਰੀ ਰੂਪ-ਰੇਖਾ ਸ਼੍ਰੋਮਣੀ ਕਮੇਟੀ ਨੂੰ ਦੱਸਣਗੇ, ਜਿਸ ਅਨੁਸਾਰ ਰਾਹਤ ਸੇਵਾਵਾਂ ਕੀਤੀਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਤੋਂ ਇਲਾਵਾ ਨੇਪਾਲ ਤੋਂ ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਪ੍ਰੀਤਮ ਸਿੰਘ ਹਾਜ਼ਰ ਸਨ।

Advertisement
×