DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Elections: ਨਵੀਂ ਲੀਡਰਸ਼ਿਪ ਨਾਲ 2027 ’ਚ ਵਾਪਸੀ ਦੇ ਦਾਅਵੇ ਨਾਲ ਮੈਦਾਨ ’ਚ ਉੱਤਰੀ ਪੰਜਾਬ ਕਾਂਗਰਸ

ਪ੍ਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ; ਇੱਕਜੁੱਟਤਾ ਦਿਖਾਉਣ ਦੀ ਕੀਤੀ ਕੋਸ਼ਿਸ਼

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਪੁੱਜਣ ਮੌਕੇ ਪਰਗਟ ਸਿੰਘ ਅਤੇ ਸਚਿਨ ਪਾਇਲਟ। ਫੋਟੋ ਜਗਤਾਰ ਲਾਂਬਾ
Advertisement

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਵੀਰਵਾਰ ਨੂੰ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਆਗੂਆਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਫੇਰੀ ਦਾ ਮੁੱਖ ਮਕਸਦ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਇੱਕਜੁੱਟਤਾ ਦਾ ਸੁਨੇਹਾ ਦੇਣਾ ਸੀ। ਇਸ ਮੌਕੇ ਵੱਖ-ਵੱਖ ਹਲਕਿਆਂ ਤੋਂ ਕਈ ਸੀਨੀਅਰ ਆਗੂ, ਮੌਜੂਦਾ ਤੇ ਸਾਬਕਾ ਵਿਧਾਇਕ, ਸਾਬਕਾ ਮੰਤਰੀ ਅਤੇ ਪਾਰਟੀ ਵਰਕਰ ਉਨ੍ਹਾਂ ਦੇ ਨਾਲ ਸਨ।

Advertisement

ਹਾਲਾਂਕਿ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇਸ ਮੌਕੇ ਗੈਰ-ਹਾਜ਼ਰ ਰਹੇ, ਕਿਉਂਕਿ ਉਹ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਸਨ।

Advertisement

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਵੀਰਵਾਰ ਸਵੇਰੇ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਇਸ ਮੌਕੇ ਪਾਰਟੀ ਅੰਦਰ ਤਾਕਤ ਅਤੇ ਏਕਤਾ ਦੇ ਪ੍ਰਦਰਸ਼ਨ ਵਜੋਂ ਉਨ੍ਹਾਂ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ।

ਹਵਾਈ ਅੱਡੇ 'ਤੇ ਕਾਂਗਰਸੀ ਵਰਕਰਾਂ ਦਾ ਇੱਕ ਉਤਸ਼ਾਹੀ ਇਕੱਠ ਦੇਖਣ ਨੂੰ ਮਿਲਿਆ, ਜਿਸ ਵਿੱਚ ਪਾਰਟੀ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਢੋਲ ਦੀਆਂ ਥਾਪਾਂ ਅਤੇ ਨਾਅਰੇਬਾਜ਼ੀ ਦੇ ਨਾਲ ਪਰਗਟ ਸਿੰਘ ਦਾ ਸਵਾਗਤ ਕੀਤਾ। ਕਈ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵੀ ਆਪਣੇ ਸਮਰਥਕਾਂ ਸਮੇਤ ਹਵਾਈ ਅੱਡੇ 'ਤੇ ਪਹੁੰਚੇ।

ਇਸ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਣ ਸਮੇਂ ਪਰਗਟ ਸਿੰਘ ਨੇ ਇੱਥੇ ਪੁੱਜੇ ਕਾਂਗਰਸੀ ਵਰਕਰਾਂ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਭਾਵੇਂ ਉਨ੍ਹਾਂ ਨੇ ਆਖਿਆ ਸੀ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਪਰ ਫਿਰ ਵੀ ਕਈ ਕਾਂਗਰਸੀ ਆਗੂ ਤੇ ਵਰਕਰ ਇੱਥੇ ਪਹਿਲਾਂ ਹੀ ਪੁੱਜੇ ਹੋਏ ਸਨ। ਜ਼ਿਕਰਯੋਗ ਹੈ ਕਿ ਹਵਾਈ ਅੱਡੇ ਤੋਂ ਸਚਿਨ ਪਾਇਲਟ ਨੇ ਕਾਰ ਨੂੰ ਡਰਾਈਵ ਕੀਤਾ, ਜਿਸ ਵਿੱਚ ਪ੍ਰਗਟ ਸਿੰਘ ਬੈਠੇ ਹੋਏ ਸਨ। ਉਹ ਦੋਵੇਂ ਹੀ ਇਕੱਠੇ ਹਰਿਮੰਦਰ ਸਾਹਿਬ ਪੁੱਜੇ।
ਸਵਾਗਤ ਕਰਨ ਲਈ ਪੁੱਜੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਆਖਿਆ ਕਿ ਪਰਗਟ ਸਿੰਘ ਵੱਲੋਂ ਆਖਿਆ ਗਿਆ ਸੀ ਕਿ ਉਹ ਨਿਮਾਣੇ ਸਿੱਖ ਵੱਜੋਂ ਸ੍ਰੀ ਹਰਿਮੰਦਰ ਸਾਹਿਬ ਜਾਣਾ ਚਾਹੁੰਦੇ ਹਨ ਅਤੇ ਇਸੇ ਕਾਰਨ ਹਵਾਈ ਅੱਡੇ ਵਿਖੇ ਹੀ ਵਧੇਰੇ ਜੋਸ਼ ਤੇ ਢੋਲ ਢਮੱਕੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸਾਬਕਾ ਵਿਧਾਇਕ ਰਾਜਕੁਮਾਰ ਵੇਰਕਾ ਨੇ ਆਖਿਆ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਸਮੁੱਚੀ ਕਾਂਗਰਸ ਇੱਕਜੁੱਟ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਖਿਆ ਕਿ ਪ੍ਰਗਟ ਸਿੰਘ ਇਕ ਚੰਗੇ ਇਨਸਾਨ ਹਨ ਅਤੇ ਚੰਗੇ ਖਿਡਾਰੀ ਰਹੇ ਹਨ। ਉਹ ਇੱਕ ਚੰਗੇ ਟੀਮ ਆਗੂ ਵੀ ਹਨ ਅਤੇ ਉਹ ਸਾਰੀ ਟੀਮ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ।

ਨਸ਼ੇ ਤੇ ਭ੍ਰਿਸ਼ਟਾਚਾਰ ਮੁੱਖ ਚੁਣੌਤੀਆਂ

ਸਚਿਨ ਪਾਇਲਟਸਚਿਨ ਪਾਇਲਟ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਾਲ ਪੰਜਾਬ ਅਤੇ ਨੌਜਵਾਨ ਪੀੜ੍ਹੀ ਲਈ ਬਿਹਤਰ ਭਵਿੱਖ ਲੈ ਕੇ ਆਉਣਗੇ। ਉਨ੍ਹਾਂ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਸੂਬੇ ਦੀਆਂ ਪ੍ਰਮੁੱਖ ਚੁਣੌਤੀਆਂ ਕਰਾਰ ਦਿੰਦਿਆਂ ਪੰਜਾਬ ਦੀ ਖੁਸ਼ਹਾਲੀ ਬਹਾਲ ਕਰਨ ਅਤੇ ਵਿਕਾਸ ਨੂੰ ਤੇਜ਼ ਕਰਨ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ।

ਪਾਇਲਟ ਨੇ ਕਿਹਾ ਕਿ ਕਾਂਗਰਸ ਨੇ ਪ੍ਰਗਟ ਸਿੰਘ ਨੂੰ ਸੂਬਾ ਇਕਾਈ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਤੇ ਹਲਕਿਆਂ ਦੇ ਆਗੂ ਮਿਲ ਕੇ ਕੰਮ ਕਰਨਗੇ। ਦੇਸ਼ ’ਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬਾ ਨਾ ਸਿਰਫ਼ ਕਾਂਗਰਸ ਲਈ ਸਗੋਂ ਪੂਰੇ ਦੇਸ਼ ਲਈ ਅਹਿਮ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਇੱਕਜੁੱਟ ਹੋ ਕੇ ਲੜੇਗੀ ਅਤੇ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਏਗੀ।

Advertisement
×