DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nihang Singh Death: ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ’ਚ ਨੌਜਵਾਨ ਨਿਹੰਗ ਸਿੰਘ ਦੀ ਮਿਲੀ ਲਾਸ਼

ਸਿਵਲ ਹਸਪਤਾਲ ਦੇ ਪਿਛਲੇ ਪਾਸਿਓਂ ਮਿਲੀ ਲਾਸ਼; ਛਾਤੀ ਤੇ ਹੱਥ ’ਚ ਗੋਲੀ ਦੇ ਨਿਸ਼ਾਨ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਰੱਖੜ ਪੁੰਨਿਆ ਦੇ ਮੇਲੇ ਵਾਲੀ ਰਾਤ ਕਸਬਾ ਬਾਬਾ ਬਕਾਲਾ ਵਿਖੇ ਗੋਲੀਆਂ ਨਾਲ ਵਿੰਨ੍ਹੀ ਇੱਕ ਨੌਜਵਾਨ ਨਿਹੰਗ ਸਿੰਘ ਦੀ ਲਾਸ਼ ਮਿਲੀ ਹੈ। ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਿਵਲ ਹਸਪਤਾਲ ਬਾਬਾ ਬਕਾਲਾ ਦੇ ਪਿਛਲੇ ਪਾਸੇ ਇੱਕ ਨੌਜਵਾਨ ਨਿਹੰਗ ਸਿੰਘ, ਜਿਸ ਦੀ ਛਾਤੀ ਅਤੇ ਹੱਥ ਵਿੱਚ ਗੋਲੀ ਦੇ ਨਿਸ਼ਾਨ ਸਨ, ਮ੍ਰਿਤਕ ਹਾਲਤ ਵਿੱਚ ਪਾਇਆ ਗਿਆ। ਇਸ ਸਬੰਧੀ ਪੁਲੀਸ ਨੂੰ ਸੂਚਨਾ ਮਿਲਣ ’ਤੇ ਰਾਤ ਕਰੀਬ ਸਾਢੇ ਨੌਂ ਵਜੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਰੱਖਵਾ ਦਿੱਤਾ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ, ਵਾਸੀ ਮਗਲਾਣੀ ਵਜੋਂ ਹੋਈ ਹੈ।

Advertisement

ਪੁਲੀਸ ਥਾਣਾ ਬਿਆਸ ਦੇ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਦੇ ਪਿਛਲੇ ਪਾਸੇ ਨਿਹੰਗ ਬਾਣੇ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਦੀ ਛਾਤੀ ਅਤੇ ਹੱਥ ’ਤੇ ਗੋਲੀ ਲੱਗਣ ਦੇ ਨਿਸ਼ਾਨ ਹਨ। ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
×