DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲਾਂ ਨੂੰ ਧਮਕੀ ਦੇਣ ਵਾਲੇ ਦਾ ਨਾ ਲੱਗਿਆ ਸੁਰਾਗ

  ਇੱਥੋਂ ਦੇ ਵੱਖ-ਵੱਖ ਸਕੂਲਾਂ ਨੂੰ ਭੇਜੀਆਂ ਗਈਆਂ ਧਮਕੀ ਭਰੀਆਂ ਈਮੇਲਜ਼ ਮਾਮਲੇ ਵਿੱਚ 24 ਘੰਟੇ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਪੁਲੀਸ ਦੇ ਹੱਥ ਖਾਲੀ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਲਗਪਗ 15 ਸਕੂਲਾਂ ਨੂੰ ਧਮਕੀ ਵਾਲੇ ਈਮੇਲਜ਼ ਮਿਲੇ...

  • fb
  • twitter
  • whatsapp
  • whatsapp
featured-img featured-img
Istocks
Advertisement

ਇੱਥੋਂ ਦੇ ਵੱਖ-ਵੱਖ ਸਕੂਲਾਂ ਨੂੰ ਭੇਜੀਆਂ ਗਈਆਂ ਧਮਕੀ ਭਰੀਆਂ ਈਮੇਲਜ਼ ਮਾਮਲੇ ਵਿੱਚ 24 ਘੰਟੇ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਪੁਲੀਸ ਦੇ ਹੱਥ ਖਾਲੀ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਲਗਪਗ 15 ਸਕੂਲਾਂ ਨੂੰ ਧਮਕੀ ਵਾਲੇ ਈਮੇਲਜ਼ ਮਿਲੇ ਸਨ ਜਿਸ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਮੂਹ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਸੀ।

Advertisement

ਪੁਲੀਸ ਨੇ ਇਨ੍ਹਾਂ ਈਮੇਲਜ਼ ਦੇ ਮੂਲ ਦਾ ਪਤਾ ਲਗਾਉਣ ਲਈ ਇੱਕ ਸਾਫਟਵੇਅਰ ਕੰਪਨੀ ਤੋਂ ਰਿਪੋਰਟ ਮੰਗੀ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਸਫ਼ਲਤਾ ਮਿਲੇਗੀ।

Advertisement

ਕਾਬਿਲੇਗੌਰ ਹੈ ਕਿ ਪਿਛਲੇ ਸਾਲ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਵੀ ਇਸੇ ਤਰ੍ਹਾਂ ਦੀਆਂ ਈਮੇਲਜ਼ ਮਿਲੀਆਂ ਸਨ। ਪੁਲੀਸ ਦੇ ਸਾਈਬਰ ਮਾਹਿਰਾਂ ਨੇ ਸੰਕੇਤ ਦਿੱਤਾ ਕਿ ਈਮੇਲ ਭੇਜਣ ਵਾਲੇ ਨੇ ਆਪਣੀ ਪਛਾਣ ਲੁਕਾਉਣ ਲਈ ਵਰਚੁਅਲ ਪ੍ਰਾਈਵੇਟ ਨੈੱਟਵਰਕ ਜਾਂ ਡਾਰਕ ਵੈੱਬ ਦੀ ਵਰਤੋਂ ਕੀਤੀ ਹੋ ਸਕਦੀ ਹੈ ਜਿਸ ਨਾਲ ਈਮੇਲ ਭੇਜਣ ਵਾਲੇ ਦਾ ਪਤਾ ਲਾਉਣਾ ਮੁਸ਼ਕਿਲ ਹੋ ਜਾਂਦਾ ਹੈ।

ਇਸ ਤੋਂ ਪਿਛਲੇ ਮਾਮਲਿਆਂ ਵਿੱਚ ਸਥਾਨਕ ਪੁਲੀਸ ਨੇ ਅਮਰੀਕਾ ਆਧਾਰਿਤ ਸਾਫਟਵੇਅਰ ਕੰਪਨੀ ਨੂੰ ਲਿਖਿਆ ਸੀ। ਇਸ ਵਾਰ ਵੀ ਪੁਲੀਸ ਨੇ ਸਾਫਟਵੇਅਰ ਕੰਪਨੀ ਨਾਲ ਸੰਪਰਕ ਕੀਤਾ ਅਤੇ ਉਹ ਜਵਾਬ ਦੀ ਉਡੀਕ ਕਰ ਰਹੇ ਹਨ। ਪੁਲੀਸ ਇਸ ਮਾਮਲੇ ਵਿੱਚ ਕੇਂਦਰੀ ਏਜੰਸੀਆਂ ਦੀ ਵੀ ਮਦਦ ਲੈ ਰਹੀ ਹੈ।

Advertisement
×