ਪੱਤਰ ਪ੍ਰੇਰਕ
ਅੰੰਮ੍ਰਿਤਸਰ, 18 ਅਪਰੈਲ
ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ 8 ਮਈ ਨੂੰ ਹੋਣ ਵਾਲੀ ਚੋਣ ਲਈ ਪ੍ਰਕਿਰਿਆ ਆਰੰਭ ਹੋ ਗਈ ਹੈ। ਰੀਟਰਨਿੰਗ ਅਫ਼ਸਰ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਤਰਨਤਾਰਨ ਅਤੇ ਨਰਿੰਦਰ ਸਿੰਘ ਖੁਰਾਣਾ ਵਲੋਂ ਅੱਜ ਚੋਣ ਪ੍ਰਕਿਰਿਆ ਦਾ ਕੰਮ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਵਿਚਾਰ ਕੀਤਾ ਗਿਆ। ਇਸ ਸਬੰਧੀ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 19 ਅਪਰੈਲ ਤੋਂ ਸ਼ੁਰੂ ਕਰਨ ਦਾ ਫੈ਼ਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 19 ਤੋਂ 30 ਅਪਰੈਲ ਤੱਕ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚੋਣ ਦਫ਼ਤਰ ’ਚ ਦਾਖਲ ਕੀਤੇ ਜਾ ਸਕਣਗੇ।