ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ 26 ਸਤੰਬਰ ਨੂੰ ਨੌਰਥ ਜ਼ੋਨਲ ਕੌਂਸਲ ਦੀ ਮੀਟਿੰਗ ਅੰਮ੍ਰਿਤਸਰ ਵਿੱਚ ਹੋਵੇਗੀ। ਇਸ ਵਿੱਚ ਕੇਂਦਰ ਸਰਕਾਰ ਅਤੇ ਸੂਬਿਆਂ ਦੇ ਆਪਸੀ ਬਿਹਤਰ ਤਾਲਮੇਲ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਵਿੱਚ ਉੱਤਰੀ ਭਾਰਤ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਰਾਜਪਾਲ ਤੇ ਉਪ ਰਾਜਪਾਲ ਆਦਿ ਹਿੱਸਾ ਲੈਣਗੇ। ਇੱਥੇ ਅੱਜ ਇਸ ਸਬੰਧੀ ਕੇਂਦਰ ਸਰਕਾਰ ਦੇ ਸਕੱਤਰ ਜਨਰਲ (ਪ੍ਰਬੰਧਨ) ਸ਼ਰੂਤੀ ਸਿੰਘ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ’ਚ ਜ਼ੋਨਲ ਕੌਂਸਲ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਵਿਕਰਾਂਤ ਪਾਂਡੇ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਵਿਵੇਕ ਮੋਦੀ ਸ਼ਾਮਲ ਸਨ। ਮੀਟਿੰਗ ’ਚ ਸ਼ਰੁਤੀ ਸਿੰਘ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸੁਰੱਖਿਆ ਤੇ ਮਹਿਮਾਨਨਿਵਾਜ਼ੀ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।